ਨੰਗਲ (ਰਾਕੇਸ਼ ਸੈਣੀ): ਸਥਾਨਕ ਨਗਰ ਕੌਂਸਲ ਚੋਣਾਂ ਨੂੰ ਲੈਕੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਮੇਨ ਮਾਰਕੀਟ ਵਿੱਚ ਕਾਂਗਰਸੀ ਉਮਦੀਵਾਰਾਂ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਨੰਗਲ ਦੇ ਵਿਕਾਸ ਕਾਰਜ ਕਾਂਗਰਸ ਪਾਰਟੀ ਦੀ ਦੇਣ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੇ ਹਮੇਸ਼ਾ ਹੀ ਸੌੜੀ ਰਾਜਨੀਤੀ ਕੀਤੀ ਹੈ ਤੇ ਵਿਕਾਸ ਕਾਰਜਾਂ ਨੂੰ ਰੁਕਵਾਉਣ ਦੀਆਂ ਕੋਸ਼ਿਸ਼ਾ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨੰਗਲ ਦੇ ਲੋਕਾਂ ਦਾ ਹੁਣ ਭਾਜਪਾ ਤੋਂ ਭਰੋਸਾ ਉਠ ਚੁੱਕਾ ਹੈ। ਉਨ੍ਹਾਂ ਚੁਣੌਤੀ ਦਿੱਤੀ ਕਿ ਭਾਜਪਾ ਆਗੂ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਕਿਸੇ ਵੀ ਵਿਕਾਸ ਕਾਰਜ ਨੂੰ ਗਿਣਵਾ ਦੇਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਹਰੇਕ ਵਰਕਰ ਨੇ ਕਰੋਨਾਕਾਲ ਦੌਰਾਨ ਇਲਾਕੇ ਵਿਚ ਸੇਵਾ ਭਾਵਨਾ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਡਾਊਨ ਦੌਰਾਨ ਹਰ ਕਾਂਗਰਸੀ ਆਗੂ ਨੇ ਆਪਣਾ ਨੈਤਿਕ ਫਰਜ਼ ਸਮਝਦਿਆਂ ਸਮਾਜ ਸੇਵੀ ਕੰਮਾਂ ਵਿਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਬਲਾਕ ਕਾਂਗਰਸ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ, ਸੋਨੀਆਂ ਸੈਣੀ, ਵਪਾਰ ਮੰਡਲ ਪ੍ਰਧਾਨ ਰਕੇਸ਼ ਨਈਅਰ ਮੌਜੂਦ ਸਨ।