ਚੰਡੀਗੜ੍ਹ (ਟਨਸ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿੱਚ ਵਾਪਰੀ ਹਿੰਸਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰ ਕੀਮਤ ’ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ‘‘ਮਾਨ ਨਾ ਤਾਂ ਪੰਜਾਬ ਨੂੰ ਸੰਭਾਲਣ ਲਈ ਸਮਰੱਥ ਹੈ ਅਤੇ ਨਾ ਹੀ ਕੋਈ ਜ਼ਰੂਰੀ ਫੈਸਲਾ ਲੈਣ ਲਈ ਅਧਿਕਾਰਤ ਹੈ। ਇਹ ਪੰਜਾਬ ਲਈ ਬਹੁਤ ਮੰਦਭਾਗੀ ਗੱਲ ਹੈ।’’