ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੋਕ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕਰਨ: ਸਿਹਤ ਮੰਤਰੀ

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੱਖ-ਵੱਖ ਥਾਈਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮਾਗਮਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ...
Advertisement

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੱਖ-ਵੱਖ ਥਾਈਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮਾਗਮਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਸਮਾਜਿਕ ਬਾਈਕਾਟ ਕਰਨ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਜਿੱਥੇ ਮੁਫ਼ਤ ਅਤੇ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਦਿੱਤਾ ਜਾ ਰਿਹਾ ਹੈ।

Advertisement
Advertisement