ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕ ਹਰਿਆਣਾ ਵਿੱਚ ਭਾਜਪਾ ਦੇ ‘ਕੁਸ਼ਾਸਨ’ ਖ਼ਿਲਾਫ਼ ਵੋਟ ਪਾਉਣ: ਪ੍ਰਤਾਪ ਬਾਜਵਾ

ਚੰਡੀਗੜ੍ਹ, 24 ਸਤੰਬਰ Haryana Elections: ਹਰਿਆਣਾ ’ਚ ਵੋਟਾਂ ਦੀ ਤਰੀਕ ਨੇੜੇ ਆਉਣ ਦੇ ਨਾਲ ਹੀ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਇਕ-ਦੂਜੇ ’ਤੇ ਸਿਆਸੀ ਹਮਲੇ ਤੇਜ਼ ਕਰ ਦਿੱਤੇ ਹਨ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ...
Advertisement

ਚੰਡੀਗੜ੍ਹ, 24 ਸਤੰਬਰ

Haryana Elections: ਹਰਿਆਣਾ ’ਚ ਵੋਟਾਂ ਦੀ ਤਰੀਕ ਨੇੜੇ ਆਉਣ ਦੇ ਨਾਲ ਹੀ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਇਕ-ਦੂਜੇ ’ਤੇ ਸਿਆਸੀ ਹਮਲੇ ਤੇਜ਼ ਕਰ ਦਿੱਤੇ ਹਨ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜ ਰਹੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤੇ ਗਏ ਬਾਜਵਾ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਕੁਝ ਆਗੂਆਂ ਵੱਲੋਂ ਮੁੱਖ ਮੰਤਰੀ ਬਣਨ ਦੀ ਇੱਛਾ ਜ਼ਾਹਰ ਕਰਨ ਨਾਲ ਸੱਤਾਧਾਰੀ ਪਾਰਟੀ ਵਿੱਚ ਫੁੱਟ ਪੈ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਕਲੇਸ਼ ਚੱਲ ਰਿਹਾ ਹੈ। ਨਾਇਬ ਸਿੰਘ ਸੈਣੀ ਨੂੰ ‘ਨਾਈਟ ਵਾਚਮੈਨ’ ਵਜੋਂ ਲਿਆਂਦਾ ਗਿਆ ਸੀ।

Advertisement

ਕਾਂਗਰਸ ਦੀ ਸੂਬਾ ਇਕਾਈ ਵਿਚ ਧੜੇਬੰਦੀ ਹੋਣ ਦੇ ਭਾਜਪਾ ਦੇ ਦਾਅਵਿਆਂ ਬਾਰੇ ਪੁੱਛੇ ਜਾਣ ’ਤੇ ਬਾਜਵਾ ਨੇ ਜ਼ੋਰ ਦੇ ਕੇ ਕਿਹਾ, "ਕੋਈ ਵੀ ਲੜਾਈ ਨਹੀਂ ਹੈ। ਅਸੀਂ ਸਾਰੇ ਭਾਜਪਾ ਨੂੰ ਉਖਾੜਨ ਲਈ ਇਕੱਠੇ ਲੜ ਰਹੇ ਹਾਂ।" ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਜਿੱਤ ਦਰਜ ਕਰੇਗੀ ਕਿਉਂਕਿ ਲੋਕ ਭਾਜਪਾ ਦੇ 10 ਸਾਲਾਂ ਦੇ ਕੁਸ਼ਾਸਨ ਵਿਰੁੱਧ ਵੋਟ ਪਾਉਣਗੇ। -ਪੀਟੀਆਈ

Advertisement