ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੋਕਾਂ ਨੇ ਪਾਰਟੀ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਜਿਤਾਇਆ: ਭਗਤ

ਪੱਤਰ ਪ੍ਰੇਰਕ ਜਲੰਧਰ, 13 ਜੁਲਾਈ ਸਥਾਨਕ ਪੱਛਮੀ ਹਲਕੇ ਵਿੱਚ ਜਿੱਤ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਦੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਨਵੇਂ ਚੁਣੇ ਗਏ ਵਿਧਾਇਕ ਮਹਿੰਦਰ ਭਗਤ ਨੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ। ਮੰਤਰੀ ਅਮਨ ਅਰੋੜਾ ਨੇ...
‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਮਹਿੰਦਰ ਭਗਤ ਪਾਰਟੀ ਆਗੂੁਆਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ

ਜਲੰਧਰ, 13 ਜੁਲਾਈ

Advertisement

ਸਥਾਨਕ ਪੱਛਮੀ ਹਲਕੇ ਵਿੱਚ ਜਿੱਤ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਦੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਨਵੇਂ ਚੁਣੇ ਗਏ ਵਿਧਾਇਕ ਮਹਿੰਦਰ ਭਗਤ ਨੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੱਛਮੀ ਹਲਕੇ ਦੇ ਲੋਕ ਦੱਸ ਚੁੱਕੇ ਹਨ ਕਿ ਉਹ ਕਿਸੇ ਵਿਅਕਤੀ ਨੂੰ ਨਹੀਂ ਸਗੋਂ ਪਾਰਟੀ ਨੂੰ ਵੋਟ ਦਿੰਦੇ ਹਨ ਕਿਉਂਕਿ ਜਦੋਂ ਸ਼ੀਤਲ ਅੰਗੁਰਾਲ ਜਿੱਤਿਆ ਸੀ ਤਾਂ ਸ਼ੀਤਲ ‘ਆਪ’ ਨਾਲ ਸੀ ਅਤੇ ਅੱਜ ਮਹਿੰਦਰ ਭਗਤ ਜਿੱਤ ਗਏ ਹਨ ਅਤੇ ਉਹ ‘ਆਪ’ ਦੇ ਨਾਲ ਹਨ। ਨਵੇਂ ਚੁਣੇ ਗਏ ਵਿਧਾਇਕ ਮਹਿੰਦਰ ਭਗਤ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਸੀ ਕਿ ਉਹ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਦੀਆਂ ਕਦਰਾਂ-ਕੀਮਤਾਂ ਅਤੇ ਪਾਰਟੀ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਜਿਤਾਇਆ ਹੈ। ਭਗਤ ਨੇ ਕਿਹਾ ਕਿ ਹੁਣ ‘ਆਪ’ ਜਲੰਧਰ ਪੱਛਮੀ ਨੂੰ ਸੁਰੱਖਿਅਤ ਬਣਾਏਗੀ ਕਿਉਂਕਿ ਇਹ ਇਲਾਕਾ ਮਾੜੇ ਕੰਮਾਂ ਲਈ ਬਦਨਾਮ ਹੈ। ਭਗਤ ਨੇ ਕਿਹਾ ਕਿ ਵਿਰੋਧੀ ਧਿਰ ਨੂੰ ‘ਆਪ’ ਤੋਂ ਸਿੱਖਣਾ ਚਾਹੀਦਾ ਹੈ ਕਿ ਪਾਰਟੀ ਆਗੂ ਕਿਵੇਂ ਇਕਜੁੱਟ ਹੋ ਕੇ ਕੰਮ ਕਰ ਸਕਦੇ ਹਨ। ਹੁਸ਼ਿਆਰਪੁਰ ਦੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਦੱਸ ਦਿੱਤਾ ਹੈ ਕਿ ਉਹ ‘ਆਪ’ ਦੇ ਨਾਲ ਹਨ। ‘ਆਪ’ ਨੂੰ ਪੂਰੇ ਦੇਸ਼ ਵਿੱਚ ਪਸੰਦ ਕੀਤਾ ਜਾ ਰਿਹਾ ਹੈ ਅਤੇ ਜਲੰਧਰ ਦੀ ਜਿੱਤ ਇਸ ਦਾ ਸਬੂਤ ਹੈ ਕਿ ਦੇਸ਼ ਭਾਜਪਾ ਖ਼ਿਲਾਫ਼ ਇਕਜੁੱਟ ਹੋ ਰਿਹਾ ਹੈ। ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਭਰੋਸਾ ਕੀਤਾ ਹੈ।

‘ਆਪ’ ਵਿਧਾਇਕ ਮਹਿੰਦਰ ਭਗਤ ਦੇ ਪਰਿਵਾਰਕ ਮੈਂਬਰ ਜਿੱਤ ਦਾ ਜਸ਼ਨ ਮਨਾਉਂਦੇ ਹੋਏ। -ਫੋਟੋ: ਸਰਬਜੀਤ ਸਿੰਘ
Advertisement