ਮਹਿੰਦਰ ਸਿੰਘ ਰੱਤੀਆਂ
ਮੋਗਾ, 16 ਮਾਰਚ
ਦਿੱਲੀ ਵਿੱਚ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਕਿਸਾਨ ਨਵਰੀਤ ਸਿੰਘ ਹੁੰਦਲ ਦੇ ਦਾਦਾ ਹਰਦੀਪ ਸਿੰਘ ਡਬਿਡਬਿਾ ਦਾ ਅੱਜ ਸਮਾਜ ਸੇਵੀ, ਲੇਖਕਾਂ ਤੇ ਹੋਰ ਸ਼ਖਸੀਅਤਾਂ ਵੱਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਸਮਾਜ ਸੇਵੀ ਮਹਿੰਦਰ ਪਾਲ ਲੂੰਬਾ ਅਤੇ ਸਾਬਕਾ ਕੌਂਸਲ ਪ੍ਰਧਾਨ ਡਾ. ਕੁਲਦੀਪ ਸਿੰਘ ਗਿੱਲ ਨੇ ਕਿਹਾ ਕਿ ਹਰਦੀਪ ਸਿੰਘ ਡਬਿਡਬਿਾ ਕਿਸਾਨ ਅੰਦੋਲਨ ਦੇ ਪਹਿਲੇ ਦਿਨ ਤੋਂ ਹੀ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਨਵਰੀਤ ਸਿੰਘ ਦੇ ਸ਼ਹੀਦ ਹੋਣ ਨਾਲ ਪਰਿਵਾਰ ਅਤੇ ਸੰਘਰਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਭਾਈ ਹਰਦੀਪ ਸਿੰਘ ਡਬਿਡਬਾ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਬਹੁਤੀ ਆਸ ਨਹੀਂ ਪਰ ਇਸ ਗੱਲ ਦਾ ਉਨ੍ਹਾਂ ਨੂੰ ਮਾਣ ਹੈ ਕਿ ਲੋਕਾਂ ਨੇ ਨਵਰੀਤ ਨੂੰ ਸ਼ਹੀਦ ਮੰਨ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਦਮ ਲੈਣਗੇ। ਇਸ ਮੌਕੇ ਗਗਨਦੀਪ ਸਿੰਘ, ਚਮਕੌਰ ਸਿੰਘ ਬਾਘੇਵਾਲੀਆ, ਬੇਅੰਤ ਕੌਰ ਗਿੱਲ, ਹਰਜੀਤ ਕੌਰ ਕੈਨੇਡਾ, ਚਰਨਜੀਤ ਕੌਰ ਸੰਧੂ, ਅਜੀਤ ਕੌਰ, ਬੰਤ ਸਿੰਘ ਤੇ ਹੋਰ ਹਾਜ਼ਰ ਸਨ।