ਰਾਮ ਸਰਨ ਸੂਦ
ਅਮਲੋਹ, 28 ਜਨਵਰੀ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ‘ਆਪ’ ਉਮੀਦਵਾਰ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਦਰਜਨਾਂ ਟਕਸਾਲੀ ਕਾਂਗਰਸ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾ ਦੇਣਗੇ। ਉਨ੍ਹਾਂ ਸਰਕਾਰ ਬਣਨ ’ਤੇ ਲੋਕਾਂ ਨਾਲ ਪਾਰਟੀ ਵਲੋਂ ਕੀਤੇ ਸਾਰੇ ਵਾਅਦੇ ਪੂਰੇ ਕਰਨ ਦਾ ਭਰੋਸਾ ਦਿੱਤਾ।
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ‘ਆਪ’ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਚੋਣ ਮੁਹਿੰਮ ਨੂੰ ਪਿੰਡ ਜਸੜਾਂ ਉਸ ਸਮੇਂ ਹੋਰ ਬੱਲ ਮਿਲਿਆ ਜਦੋਂ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ‘ਆਪ’ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦਾ ਸਨਮਾਨ ਕਰਦੇ ਹੋਏ ਸ੍ਰੀ ਵੜਿੰਗ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਲੋਕਾਂ ਦਾ ਭਲਾ ਨਹੀਂ ਕਰ ਸਕਦੇ।