ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 27 ਅਗਸਤ
ਇਥੋਂ ਦੀ ਵੀਆਈਪੀ ਰੋਡ ‘ਤੇ ਇਕ ਵਿਅਕਤੀ ਨੂੰ ਪਾਲਤੂ ਕੁੱਤੇ ਨੇ ਵੱਢ ਲਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲੀਸ ਨੇ ਜ਼ਖ਼ਮੀ ਹੋਏ ਜੋਗਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕੁੱਤੇ ਦੀ ਮਾਲਕਣ ਨਵੀ ਪਤਨੀ ਅਕਸ਼ਿਤ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।