DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਘਰ ’ਤੇ ਪੈਟਰੋਲ ਬੰਬ ਨਾਲ ਹਮਲਾ

ਤਾਰਾਂ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

  • fb
  • twitter
  • whatsapp
  • whatsapp
featured-img featured-img
ਵਾਰਦਾਤ ਬਾਰੇ ਦੱਸਦੇ ਹੋਏ ਮੁਹੱਲਾ ਵਾਸੀ।
Advertisement

ਇੱਥੋਂ ਦੇ ਬਸੰਤ ਨਗਰ ਸਥਿਤ ਝਾਪਰ ਕਲੋਨੀ ’ਚ ਲੰਘੀ ਰਾਤ ਤਿੰਨ ਨੌਜਵਾਨਾਂ ਵੱਲੋਂ ਇੱਕ ਘਰ ਦੀ ਛੱਤ ’ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਇਹ ਵਾਰਦਾਤ ਸੀ ਸੀ ਟੀ ਵੀ ਕੈਮਰਿਆਂ ’ਚ ਕੈਦ ਹੋ ਗਈ, ਜਿਸ ’ਚ ਨੌਜਵਾਨਾਂ ਦੇ ਮੂੰਹ ਬੰਨ੍ਹੇ ਹੋਏ ਹਨ।

ਪਰਿਵਾਰਕ ਮੈਂਬਰਾਂ ਰਵੀ ਅਤੇ ਵਿਮਲਾ ਦੇਵੀ ਨੇ ਦੱਸਿਆ ਕਿ ਉਹ ਰਾਤ ਸਮੇਂ ਸੁੱਤੇ ਸਨ ਤਾਂ ਕੁਝ ਨੌਜਵਾਨਾਂ ਨੇ ਉਨ੍ਹਾਂ ਦੀ ਛੱਤ ’ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ, ਜਿਸ ਨਾਲ ਛੱਤ ’ਤੇ ਤਾਰਾਂ ਨੂੰ ਅੱਗ ਲੱਗ ਗਈ। ਗੁਆਂਢੀਆਂ ਨੇ ਉਨ੍ਹਾਂ ਨੂੰ ਇਸ ਦੀ ਸੂਚਨਾ ਦਿੱਤੀ ਤੇ ਜਦੋਂ ਉਨ੍ਹਾਂ ਦੇਖਿਆ ਤਾਂ ਨੌਜਵਾਨ ਫ਼ਰਾਰ ਹੋ ਗਏ ਸਨ।

Advertisement

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਤੇ ਉਨ੍ਹਾਂ ਨੂੰ ਇਸ ਹਮਲੇ ਦੇ ਕਾਰਨ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜੇ ਸਮੇਂ ਸਿਰ ਅੱਗ ਦਾ ਪਤਾ ਨਾ ਲੱਗਦਾ ਤਾਂ ਇਹ ਘਰ ਦੇ ਹੋਰ ਹਿੱਸਿਆਂ ਤੱਕ ਫੈਲ ਸਕਦੀ ਸੀ। ਮੁਹੱਲਾ ਵਾਸੀਆਂ ਨੇ ਦੋਸ਼ ਲਾਇਆ ਕਿ ਘਟਨਾ ਸਬੰਧੀ ਪੁਲੀਸ ਨੂੰ ਸੂਚਿਤ ਕਰਨ ਦੇ ਬਾਵਜੂਦ ਕਾਫ਼ੀ ਸਮੇਂ ਤੱਕ ਮੌਕੇ ’ਤੇ ਕੋਈ ਪੁਲੀਸ ਅਧਿਕਾਰੀ ਜਾਂਚ ਲਈ ਨਹੀਂ ਪੁੱਜਿਆ। ਪਰਿਵਾਰ ਅਨੁਸਾਰ ਉਹ ਸਵੇਰੇ ਥਾਣੇ ਵੀ ਗਏ ਸਨ, ਜਿੱਥੇ ਉਨ੍ਹਾਂ ਨੂੰ ਦੁਪਹਿਰ 12 ਵਜੇ ਮੁੜ ਆਉਣ ਲਈ ਕਿਹਾ ਗਿਆ। ਮੁਹੱਲਾ ਵਾਸੀਆਂ ਨੇ ਇਲਾਕੇ ’ਚ ਰਾਤ ਸਮੇਂ ਪੁਲੀਸ ਗਸ਼ਤ ਵਧਾਉਣ ਤੇ ਲਾਈਟਾਂ ਲਾਉਣ ਦੀ ਮੰਗ ਕੀਤੀ ਹੈ। ਐੱਸ ਐੱਚ ਓ ਸਤਨਾਮਪੁਰਾ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਪਹਿਲਾਂ ਭੇਜ ਦਿੱਤੀ ਸੀ। ਉਹ ਖੁਦ ਮੌਕਾ ਦੇਖ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।

Advertisement

Advertisement
×