ਫਾਰਮੇਸੀ ਪੇਪਰ ਮਾਮਲਾ: ਯੂਥ ਕਾਂਗਰਸ ਵੱਲੋਂ ਗੰਭੀਰਪੁਰ ਵਿੱਚ ਧਰਨਾ
ਫਾਰਮੇਸੀ ਪੇਪਰ ਲੀਕ ਮਾਮਲੇ ਵਿੱਚ ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ...
ਫਾਰਮੇਸੀ ਪੇਪਰ ਲੀਕ ਮਾਮਲੇ ਵਿੱਚ ਪੰਜਾਬ ਯੂਥ ਕਾਂਗਰਸ ਵੱਲੋਂ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਉਪਰੰਤ ਵਫ਼ਦ ਨੇ ਮੌਕੇ ਤੇ ਮੌਜੂਦ ਤਹਿਸੀਲਦਾਰ ਸੰਦੀਪ ਕੁਮਾਰ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਰਾਹੀਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਭੇਜ ਕੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਧਰਨੇ ਵਿੱਚ ਆਗੂਆਂ ਨੇ ਦੋਸ਼ ਲਾਇਆ ਕਿ ਫਾਰਮੇਸੀ ਪੇਪਰ ਲੀਕ ਕਾਰਨ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ। ਸਰਕਾਰ ਪੇਪਰ ਲੀਕ ਰੋਕਣ ਵਿੱਚ ਨਾਕਾਮ ਰਹੀ ਹੈ ਅਤੇ ਇਸ ਦੀ ਨੈਤਿਕ ਜ਼ਿੰਮੇਵਾਰੀ ਸਿੱਖਿਆ ਮੰਤਰੀ ਨੂੰ ਲੈਂਦਿਆਂ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਮਾਮਲੇ ਦੀ ਪਾਰਦਰਸ਼ੀ ਜਾਂਚ ਕਰਵਾ ਕੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ। ਆਗੂਆਂ ਨੇ ਕਿਹਾ ਕਿ ਜਿਵੇਂ ਕੇਂਦਰੀ ਸਿੱਖਿਆ ਮੰਤਰੀ ਤੋਂ ਪੇਪਰ ਲੀਕ ਮਾਮਲਿਆਂ ਵਿੱਚ ਜ਼ਿੰਮੇਵਾਰੀ ਲੈਣ ਦੀ ਮੰਗ ਕੀਤੀ ਜਾਂਦੀ ਰਹੀ ਹੈ, ਉਸੇ ਤਰ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਵੀ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਧਰਨੇ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਦੇਵਗਨ, ਸਾਬਕਾ ਜਨਰਲ ਸਕੱਤਰ ਏ ਪੀ ਢਿੱਲੋਂ, ਵਾਈਸ ਪ੍ਰਧਾਨ ਕਰਨਬੀਰ ਸਿੰਘ ਢਿੱਲੋਂ, ਯੂਥ ਕਾਂਗਰਸ ਆਗੂ ਬਲਰਾਜ ਸਿੰਘ (ਲੁਧਿਆਣਾ), ਜ਼ਿਲ੍ਹਾ ਪ੍ਰਧਾਨ ਕੁਲਜੀਤ ਸਿੰਘ ਪਨਵਾ (ਸੰਗਰੂਰ) ਜਗਮੋਹਨ ਸਿੰਘ ਵਾਈਸ ਪ੍ਰਧਾਨ ਜ਼ਿਲ੍ਹਾ ਰੋਪੜ, ਆਸ਼ੂ ਜਿੰਦਵੜੀ, ਲੱਕੀ ਜਿੰਮ ਵਾਲਾ ਅਤੇ ਕਪੂਰਥਲਾ ਯੂਥ ਕਾਂਗਰਸ ਦੇ ਪ੍ਰਧਾਨ ਅਗਮ ਪ੍ਰਸ਼ਾਰ, ਅਮਨ ਸਲੇਟ, ਸੂਬਾ ਜਨਰਲ ਸਕੱਤਰ ਰਾਹੁਲ ਕਾਲੀਆ, ਜਿੰਦਾ ਗਿੱਲ, ਆਤਿਸ਼ ਕਾਲੀਆ, ਭੁਪਿੰਦਰ ਸਿੰਘ, ਦਿਵੇਸ਼ ਸ਼ਰਮਾ ਮੌਜੂਦ ਸਨ।

