ਥਲ ਸੈਨਾ ’ਚ ਭਰਤੀ ਲਈ ਪਟਿਆਲਾ ’ਚ ਹੋਵੇਗਾ ਫਿਜ਼ੀਕਲ ਟੈਸਟ
ਪੱਤਰ ਪ੍ਰੇਰਕ ਪਟਿਆਲਾ, 1 ਜੁਲਾਈ ਥਲ ਸੈਨਾ ’ਚ ਭਰਤੀ ਲਈ ਪੰਜਾਬ ਦੇ 6 ਜ਼ਿਲ੍ਹਿਆਂ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ, ਬਰਨਾਲਾ ਤੇ ਮਾਲੇਰਕੋਟਲਾ ਦੇ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਫਿਜ਼ੀਕਲ ਟੈਸਟ ਪਟਿਆਲਾ ਸਥਿਤ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ...
Advertisement
ਪੱਤਰ ਪ੍ਰੇਰਕ
ਪਟਿਆਲਾ, 1 ਜੁਲਾਈ
Advertisement
ਥਲ ਸੈਨਾ ’ਚ ਭਰਤੀ ਲਈ ਪੰਜਾਬ ਦੇ 6 ਜ਼ਿਲ੍ਹਿਆਂ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ, ਬਰਨਾਲਾ ਤੇ ਮਾਲੇਰਕੋਟਲਾ ਦੇ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਫਿਜ਼ੀਕਲ ਟੈਸਟ ਪਟਿਆਲਾ ਸਥਿਤ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ’ਚ 31 ਜੁਲਾਈ ਤੋਂ ਸ਼ੁਰੂ ਹੋਵੇਗਾ। ਇਸ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਆਰਮੀ ਭਰਤੀ ਦੇ ਡਾਇਰੈਕਟਰ ਕਰਨਲ ਜੀਆਰਐੱਸ ਰਾਜਾ ਨਾਲ ਅਹਿਮ ਬੈਠਕ ਕੀਤੀ। ਕਰਨਲ ਰਾਜਾ ਨੇ ਦੱਸਿਆ ਕਿ 31 ਜੁਲਾਈ ਤੋਂ 11 ਅਗਸਤ ਤੱਕ ਚੱਲਣ ਵਾਲੀ ਇਸ ਭਰਤੀ ਰੈਲੀ ਮੌਕੇ ਛੇ ਜ਼ਿਲ੍ਹਿਆਂ ਦੇ 8 ਤੋਂ 9 ਹਜ਼ਾਰ ਉਹ ਨੌਜਵਾਨ ਉਮੀਦਵਾਰ ਸ਼ਾਮਲ ਹੋਣਗੇ, ਜਿਹੜੇ ਲਿਖਤੀ ਪ੍ਰੀਖਿਆ ਪਾਸ ਕਰਨਗੇ ਅਤੇ ਇਨ੍ਹਾਂ ਦੀ ਸਰੀਰਕ ਪਰਖ ਲਈ ਰੋਸਟਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 6 ਜ਼ਿਲ੍ਹਿਆਂ ਦੀਆਂ 24 ਤਹਿਸੀਲਾਂ ਤੇ 2539 ਪਿੰਡਾਂ ਦੇ ਨੌਜਵਾਨਾਂ ’ਚ ਆਰਮੀ ਭਰਤੀ ਲਈ ਕਾਫ਼ੀ ਉਤਸ਼ਾਹ ਹੈ।
Advertisement
×