ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੂਬੇ ਦੇ ਸਾਰੇ ਪਿੰਡਾਂ ’ਚ ਖੇਡ ਮੈਦਾਨ ਬਣਾਉਣ ਦੀ ਯੋਜਨਾ; ਨਸ਼ੇ ਤਿਆਗ ਕੇ ਖੇਡਾਂ ਵੱਲ ਉਤਸ਼ਾਹਿਤ ਹੋਣਗੇ ਨੌਜਵਾਨ: ਸੌਂਦ

ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ ਨਗਰ ਕੀਰਤਨ
ਮੀਟਿੰਗ ਮਗਰੋਂ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜ਼ਿਲ੍ਹਾ ਧੋਬੜੀ ਸਾਹਿਬ ਦੇ ਡੀਸੀ ਦਿਬਾਕਰ ਨਾਥ।
Advertisement

ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਅਸਾਮ ਸਥਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਵਿੱਚ ਅਤੇ ਹੋਰ ਸਮਾਗਮਾਂ ਵਿੱਚ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਸਰਕਾਰ ਵੱਲੋਂ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਹ ਨਗਰ ਕੀਰਤਨ 21 ਅਗਸਤ ਨੂੰ ਅਸਾਮ ਤੋਂ ਆਰੰਭ ਹੋਵੇਗਾ ਅਤੇ ਦੇਸ਼ ਦੇ ਲਗਪਗ 20 ਸੂਬਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ ਆਨੰਦਪੁਰ ਸਾਹਿਬ ਪੁੱਜੇਗਾ। ਜ਼ਿਲ੍ਹਾ ਧੋਬੜੀ ਦੇ ਡਿਪਟੀ ਕਮਿਸ਼ਨਰ ਦਿਬਾਕਰ ਨਾਥ ਅੱਜ ਗੁਰਦੁਆਰਾ ਧੋਬੜੀ ਸਾਹਿਬ ਵਿੱਚ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲੇ।

ਡੀਸੀ ਨੇ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸ਼ਰਮਾ ਦੇ ਵੱਲੋਂ ਉੱਥੇ ਪੁੱਜੇ ਸਿੱਖ ਸੰਸਥਾ ਦੇ ਆਗੂਆਂ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਹੋਰਨਾਂ ਦਾ ਸਵਾਗਤ ਕੀਤਾ। ਡੀਸੀ ਨੇ ਆਖਿਆ ਕੇ ਮੁੱਖ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਅਸਾਮ ਸਰਕਾਰ ਗੁਰੂ ਸਾਹਿਬ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਹਰ ਸੰਭਵ ਸਹਿਯੋਗ ਦੇਵੇਗੀ। ਇਸ ਦੌਰਾਨ ਸੰਭਾਵਨਾ ਹੈ ਕਿ 21 ਅਗਸਤ ਨੂੰ ਆਰੰਭ ਹੋਣ ਵਾਲੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਮੁੱਖ ਮੰਤਰੀ ਖੁਦ ਵੀ ਪੁੱਜ ਸਕਦੇ ਹਨ। ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਨਗਰ ਕੀਰਤਨ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਪੰਥਕ ਸ਼ਖਸੀਅਤਾਂ ਸੰਗਤਾਂ ਨੂੰ ਸੰਬੋਧਨ ਕਰਨਗੀਆਂ।

Advertisement

Advertisement