ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਖਿਡਾਰੀ ਕਤਲ: ਪੁਲੀਸ ਮੁਕਾਬਲੇ ਮਗਰੋਂ ਮੁਲਜ਼ਮ ਕਾਬੂ

ਪੁਲੀਸ ਨਾਲ ਜਵਾਬੀ ਕਾਰਵਾੲੀ ’ਚ ਹੋਇਆ ਜ਼ਖ਼ਮੀ
Advertisement

ਫੁਟਬਾਲ ਖਿਡਾਰੀ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਵਿੱਚ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਮੁਕਾਬਲੇ ਤੋਂ ਬਾਅਦ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ ਪਿਸਤੌਲ ਅਤੇ ਦੋ ਰੌਂਦ ਬਰਾਮਦ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਮ ਸਿੰਘ ਉਰਫ ਲੂੰਬੜ ਵਾਸੀ ਪਿੰਡ ਚਵਿੰਡਾ ਦੇਵੀ ਵਜੋਂ ਹੋਈ ਹੈ। ਮੁਲਜ਼ਮ ਕੋਲੋਂ ਅਸਲੇ ਸਣੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮਹਿਤਾ ਦੀ ਪੁਲੀਸ ਨੇ ਸੰਖੇਪ ਮੁਕਾਬਲੇ ਮਗਰੋਂ ਕਤਲ ਮਾਮਲੇ ਵਿੱਚ ਲੋੜੀਂਦੇ ਕਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਮਹਿਤਾ ਦੀ ਪੁਲੀਸ ਵੱਲੋਂ ਖੱਬੇ ਰਾਜਪੂਤਾਂ ਤੋਂ ਬੋਹਜਾ ਰੋਡ ’ਤੇ ਲਾਏ ਨਾਕੇ ਦੌਰਾਨ ਮੋਟਰਸਾਈਕਲ ਸਵਾਰ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਮੌਕੇ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ’ਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਜ਼ਖ਼ਮੀ ਹੋ ਗਿਆ ਅਤੇ ਜ਼ਮੀਨ ’ਤੇ ਡਿੱਗ ਪਿਆ। ਮੁਲਜ਼ਮ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ ਹੈ। ਉਸ ਨੂੰ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਐੱਸਐੱਸਪੀ ਨੇ ਦੱਸਿਆ ਕਿ ਇਹ ਮੁਲਜ਼ਮ ਥਾਣਾ ਮਹਿਤਾ ਵਿੱਚ ਦਰਜ ਇੱਕ ਕਤਲ ਮਾਮਲੇ ਵਿੱਚ ਪੁਲੀਸ ਨੂੰ ਲੋੜੀਂਦਾ ਸੀ। ਉਨ੍ਹਾਂ ਦਸਿਆ ਕਿ 8 ਮਾਰਚ ਨੂੰ ਪਿੰਡ ਖੱਬੇ ਰਾਜਪੂਤਾਂ ਦੇ ਮੈਦਾਨ ਵਿੱਚ ਫੁਟਬਾਲ ਮੈਚ ਦੌਰਾਨ ਇਨਾਮ ਵੰਡ ਸਮਾਗਮ ਮੌਕੇ ਦੋ ਅਣਪਛਾਤੇ ਵਿਅਕਤੀਆਂ ਨੇ ਗੁਰਪ੍ਰੀਤ ਸਿੰਘ ਉਰਫ ਫੌਜੀ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਚਲਾਈ ਸੀ। ਇਸ ਗੋਲੀਬਾਰੀ ਦੌਰਾਨ ਇੱਕ ਗੋਲੀ ਉੱਥੇ ਮੌਜੂਦ ਫੁਟਬਾਲ ਖਿਡਾਰੀ ਗੁਰਸੇਵਕ ਸਿੰਘ ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ।

Advertisement
Advertisement