DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਧਾਨ ਮੰਤਰੀ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ: ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਸੰਧਵਾਂ...

  • fb
  • twitter
  • whatsapp
  • whatsapp
featured-img featured-img
ਕੁਲਤਾਰ ਸਿੰਘ ਸੰਧਵਾਂ
Advertisement
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਰਾਨ-ਇਜ਼ਰਾਈਲ ਟਕਰਾਅ ਦਰਮਿਆਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ।
ਸੰਧਵਾਂ ਨੇ ਮੌਜੂਦਾ ਹਾਲਾਤਾਂ ਕਰਕੇ ਕਈ ਭਾਰਤੀ ਨਾਗਰਿਕਾਂ ਦੇ ਮੁਸ਼ਕਲ ’ਚ ਫਸੇ ਹੋਣ ਦੀਆਂ ਦੀਆਂ ਰਿਪੋਰਟਾਂ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਇਸ ਮਸਲੇ ਨੂੰ ਵੱਧ ਤੋਂ ਵੱਧ ਤਰਜੀਹ ਦੇਵੇ। ਉਨ੍ਹਾਂ ਨੇ ਇਸ ਮਸਲੇ ਵਿੱਚ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਬੰਧਤ ਮੰਤਰਾਲਿਆਂ ਅਤੇ ਅਥਾਰਟੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਕਿ ਸਾਰੇ ਪ੍ਰਭਾਵਿਤ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਸਮੇਤ ਫੌਰੀ ਆਧਾਰ ‘ਤੇ ਲੋੜੀਂਦੀਆਂ ਕੂਟਨੀਤਕ ਅਤੇ ਪ੍ਰਸ਼ਾਸਕੀ ਕਾਰਵਾਈਆਂ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਅਜਿਹੇ ਸੰਕਟਕਾਲੀ ਹਾਲਾਤਾਂ ਸਮੇਂ ਇਹ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਜ਼ਰੂਰੀ ਹੋ ਜਾਂਦੀ ਹੈ ਕਿ ਕੋਈ ਵੀ ਭਾਰਤੀ ਨਾਗਰਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਹਰੇਕ ਭਾਰਤੀ ਨਾਗਰਿਕ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਤਰਜੀਹੀ ਜ਼ਿੰਮੇਵਾਰੀ ਹੈ।
Advertisement
×