ਖੇਤਰੀ ਪ੍ਰਤੀਨਿਧ
ਪਟਿਆਲਾ, 27 ਨਵੰਬਰ
ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਸਮੇਤ ਇਥੋਂ ਦੇ ਵਿਧਾਇਕਾਂ ਹਰਦਿਆਲ ਕੰਬੋਜ, ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ ਸ਼ੁਤਰਾਣਾ ਅਤੇ ਕਾਕਾ ਰਾਜਿੰਦਰ ਸਿੰਘ ਸਮੇਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੰਤੋਖ ਸਿੰਘ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਟਸਰ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ, ਜੌਲੀ ਜਲਾਲਪੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਮਾਰਗ ਦੇ ਨਾਲ ਅਤੇ ਕੌਮੀ ਰਾਜਧਾਨੀ ਦੁਆਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਫਿਕਰਾਂ ਦਾ ਛੇਤੀ ਹੱਲ ਕਰਨ। ਆਗੂਆਂ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ ’ਤੇ ਬਲ ਦੀ ਜ਼ੋਰਦਾਰ ਵਰਤੋਂ ਕਰਨ ਦੀ ਨਿਖੇਧੀ ਕੀਤੀ।