ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜ਼ਹਿਰੀਲੀ ਸ਼ਰਾਬ: ਭਾਜਪਾ ਨੇ ਸੂਬਾ ਸਰਕਾਰ ’ਤੇ ਸੇਧੇ ਨਿਸ਼ਾਨੇ

ਭਾਜਪਾ ਐੱਸਸੀ ਮੋਰਚਾ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਨੋਟਿਸ ਲੈਣ ਦੀ ਕੀਤੀ ਅਪੀਲ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਮਈ

Advertisement

ਪੰਜਾਬ ਭਾਜਪਾ ਨੇ ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਵਿੱਚ ਸਹੀ ਕਾਰਵਾਈ ਨਾ ਕਰਨ ’ਤੇ ਸੂਬਾ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਇਸ ਸਬੰਧੀ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਪ੍ਰਧਾਨ ਸੁੱਚਾਰਾਮ ਲੱਧੜ ਤੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇੱਥੇ ਕਿਹਾ ਕਿ ਸਰਕਾਰ ਵੱਲੋਂ ਮਜੀਠਾ ਸ਼ਰਾਬ ਕਾਂਡ ਵਿੱਚ ਤੱਥਾਂ ਨੂੰ ਛੁਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਂਡ ਵਿੱਚ ਮਰਨ ਵਾਲੇ 27 ਵਿੱਚੋਂ 16 ਜਣੇ ਦਲਿਤ ਪਰਿਵਾਰਾਂ ਨਾਲ ਸਬੰਧਤ ਹੈ, ਪਰ ਸਰਕਾਰ ਵੱਲੋਂ ਮਾਮਲੇ ਵਿੱਚ ਬਣਦੀ ਕਾਰਵਾਈ ਨਹੀਂ ਕੀਤੀ ਗਈ। ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਜ਼ਹਿਰੀਲੀ ਸ਼ਰਾਬ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

ਸ੍ਰੀ ਕੈਂਥ ਨੇ ਕਿਹਾ ਕਿ ਸਰਕਾਰ ਨਕਲੀ ਸ਼ਰਾਬ ਮਾਫੀਆ ਵਿਰੁੱਧ ਕਾਰਵਾਈ ਕਰਨ ਵਿੱਚ ਅਸਫ਼ਲ ਰਹੀ ਹੈ। ਸਰਕਾਰ ਨੇ ਉਨ੍ਹਾਂ ਲੋਕਾਂ ਵਿਰੁੱਧ ਅੱਤਿਆਚਾਰ ਰੋਕਥਾਮ ਐਕਟ, 1989 ਦੇ ਤਹਿਤ ਕੋਈ ਕੇਸ ਦਰਜ ਨਹੀਂ ਕੀਤਾ, ਜੋ ਰਾਜਨੀਤਿਕ ਸਰਪ੍ਰਸਤੀ ਪ੍ਰਾਪਤ ਕਰਨ ਵਾਲੇ ਲੋਕਾਂ ਵਿਰੁੱਧ ਅਪਰਾਧ ਕਰਦੇ ਹਨ। ਆਗੂਆਂ ਮੰਗ ਕੀਤੀ ਕਿ ਪੰਜਾਬ ਦੇ ਰਾਜਪਾਲ ਪਿਛਲੇ ਤਿੰਨ ਸਾਲਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੀਆਂ ਘਟਨਾਵਾਂ ਦੀ ਜਾਂਚ ਦੇ ਹੁਕਮ ਦੇਣ ਤਾਂ ਜੋ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ 2020 ਵਿੱਚ ਤਰਨ ਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਨਕਲੀ ਸ਼ਰਾਬ ਪੀਣ ਨਾਲ 121 ਵਿਅਕਤੀਆਂ ਦੀ ਮੌਤ ਹੋਈ ਅਤੇ ਸੰਗਰੂਰ ਵਿੱਚ ਪਿਛਲੇ ਸਾਲ ਵਾਪਰੀ ਘਟਨਾ ਦੇ ਸਾਰੇ ਮੁਲਜ਼ਮ ਅਜੇ ਫੜੇ ਨਹੀਂ ਗਏ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇ।

Advertisement