ਅੰਮ੍ਰਿਤਸਰ: ਇੱਥੋਂ ਦੀ ਪੁਲੀਸ ਲਾਈਨ ਵਿਚ ਪੰਜਾਬ ਪੁਲੀਸ ਅਤੇ ਬੀਐਸਐਫ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਸਾਂਝੀ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਇਹ ਮੀਟਿੰਗ ਤਾਲਮੇਲ ਕਮੇਟੀ ਦੇ ਚੇਅਰਮੈਨ ਏਡੀਜੀਪੀ ਅਰਪਿਤ ਸ਼ੁਕਲਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਬੀਐਸਐਫ ਦੇ ਆਈਜੀ ਆਸਿਫ ਜਲਾਲ, ਡੀਆਈਜੀ, ਕਮਾਂਡੈਂਟ ਤੇ ਪੁਲੀਸ ਅਧਿਕਾਰੀ ਸ਼ਾਮਲ ਹੋਏ। ਬੀਐਸਐਫ ਅਧਿਕਾਰੀ ਨੇ ਦੱਸਿਆ ਕਿ ਗੈਰ ਸਮਾਜੀ ਤੱਤਾਂ ਨੂੰ ਨੱਥ ਪਾਉਣ ਲਈ ਦੋਵੇਂ ਸੁਰੱਖਿਆ ਬਲਾਂ ਵੱਲੋਂ ਸਾਂਝੇ ਤੌਰ ’ਤੇ ਕੰਮ ਕਰਨ ਲਈ ਰਣਨੀਤੀ ਉਲੀਕੀ ਗਈ ਹੈ। ਇਸੇ ਦੌਰਾਨ ਬੀਐੱਸਐੱਫ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚੋਂ ਅੱਜ ਸੱਤ ਪੈਕੇਟ ਹੈਰੋਇਨ ਦੇ ਬਰਾਮਦ ਕੀਤੇ। ਇਕ ਪੈਕੇਟ ਵਿਚੋਂ 3 ਕਿਲੋ 630 ਗ੍ਰਾਮ ਹੈਰੋਇਨ ਅਤੇ ਇਕ ਪੈਕੇਟ ਵਿੱਚੋਂ 40 ਗ੍ਰਾਮ ਅਫੀਮ ਬਰਾਮਦ ਹੋਈ। -ਟਨਸ