ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਪੁਲੀਸ ਵੱਲੋਂ ਲੱਖਾ ਸਿਧਾਣਾ ਦੀ ਸੂਹ ਦੇਣ ਵਾਲੇ ਨੂੰ ਇਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਪੁਲੀਸ ਨੇ 26 ਜਨਵਰੀ ਦੀ ਕਿਸਾਨ ਗਣਤੰਤਰ ਪਰੇਡ ਦੌਰਾਨ ਹੋਈ ਹਿੰਸਾ ਮਗਰੋਂ ਦੀਪ ਸਿੱਧੂ ਨਾਲ ਹੀ ਲੱਖਾ ਸਿਧਾਣਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਵਾਂਗ ਹੀ ਉਸ ’ਤੇ ਵੀ ਲੋਕਾਂ ਨੂੰ ਭੜਕਾਉਣ ਦੇ ਦੋਸ਼ਾਂ ਹੇਠ ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਤੇ ਵਿਸ਼ੇਸ਼ ਸੈੱਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅਪਰਾਧ ਸ਼ਾਖਾ ਤੇ ਸੈੱਲ ਦੀਆਂ ਟੀਮਾਂ ਵੱਲੋਂ ਛਾਪੇ ਮਾਰੇ ਜਾ ਰਹੇ ਹਨ ਤੇ ਉਸ ਦੀਆਂ ਲੁਕਣ ਦੀਆਂ ਸੰਭਾਵੀ ਥਾਵਾਂ ’ਤੇ ਸੂਹੀਆ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਬਾਵਜੂਦ ਲੱਖਾ ਸਿਧਾਣਾ ਤੱਕ ਪੁਲੀਸ ਨਹੀਂ ਪਹੁੰਚ ਸਕੀ ਹੈ ਜਿਸ ਕਰਕੇ ਅੱਜ ਪੁਲੀਸ ਨੇ ਲੱਖੇ ਦੀ ਸੂਹ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਲੱਖਾ ਸਿਧਾਣਾ 25 ਜਨਵਰੀ ਨੂੰ ਸਿੰਘੂ ਬਾਰਡਰ ਦੇ ਮੋਰਚੇ ਦੀ ਸਟੇਜ ’ਤੇ ਰਾਤ ਸਮੇਂ ਦੇਖਿਆ ਗਿਆ ਸੀ ਤੇ ਉਹ ਨੌਜਵਾਨਾਂ ਨੂੰ 26 ਜਨਵਰੀ ਨੂੰ ਪਹਿਲਾਂ ਤੁਰਨ ਵਾਲਿਆਂ ਨਾਲ ਜਾਣ ਦਾ ਆਖ ਰਿਹਾ ਸੀ। ਮਾਲਵਾ ਯੂਥ ਫੈਡਰੇਸ਼ਨ ਦੇ ਪ੍ਰਧਾਨ ਲੱਖਾ ਸਿਧਾਣਾ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।
ਪੁਲੀਸ ਨੇ ਲੱਖਾ ਸਿਧਾਣਾ ’ਤੇ ਇੱਕ ਲੱਖ ਰੁਪਏ ਦਾ ਇਨਾਮ ਐਲਾਨਿਆ
* ਪੱਟੀ ਤੇ ਸੁਲਤਾਨਪੁਰ ਲੋਧੀ ’ਚ ਚੱਲੀ ਗੋਲੀ * ਵੱਖ ਵੱਖ ਥਾਈਂ ਝੜਪਾਂ ’ਚ 14 ਜ਼ਖ਼ਮੀ * ਲੋਕਾਂ ’ਚ ਖੇਤੀ ਕਾਨੂੰਨਾਂ ਖਿਲਾਫ਼ ਰੋਹ, ਪਰ ਕਰੋਨਾ ਤੋਂ ਭੈਅਮੁਕਤ ਨਜ਼ਰ ਆਏ * ਰੋਪੜ ’ਚ ਕਾਂਗਰਸੀ ਤੇ ਅਕਾਲੀ ਵਰਕਰਾਂ ’ਚ ਪੱਥਰਬਾਜ਼ੀ, ਕਿਰਪਾਨਾਂ ਵੀ ਚੱਲੀਆਂ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd