ਨਵੀਂ ਦਿੱਲੀ, 11 ਦਸੰਬਰ
ਖੇਤੀ ਕਾਨੂੰਨ ਰੱਦ ਹੋਣ ਮਗਰੋਂ ਅਤੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੋਰ ਮੰਗਾਂ ਮੰਨਣ ਵਾਸਤੇ ਦਿੱਤੀ ਗਈ ਸਹਿਮਤੀ ਮਗਰੋਂ ਕਿਸਾਨਾਂ ਨੇ ਅੱਜ ਤੋਂ ਘਰਾਂ ਨੂੰ ਪਰਤਣਾ ਸ਼ੁਰੂ ਕਰ ਦਿੱਤਾ ਹੈ। ਇਸੇ ਦੌਰਾਨ ਦਿੱਲੀ ਪੁਲੀਸ ਨੇ ਵੀ ਟਿਕਰੀ ਸਰਹੱਦ ’ਤੇ ਲਗਾਏ ਗਏ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। -ਪੀਟੀਆਈ