ਏਅਰਫੋਰਸ ਸਟੇਸ਼ਨ ਦੁਆਲੇ ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ
ਪਠਾਨਕੋਟ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਉਦੇਸ਼ ਨਾਲ ਪੁਲੀਸ ਵੱਲੋਂ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਮੁਹਿੰਮ ਥਾਣਾ ਡਿਵੀਜ਼ਨ ਨੰਬਰ-1 ਦੇ ਇੰਚਾਰਜ ਵਿਜੇ ਕੁਮਾਰ...
ਪਠਾਨਕੋਟ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਉਦੇਸ਼ ਨਾਲ ਪੁਲੀਸ ਵੱਲੋਂ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਮੁਹਿੰਮ ਥਾਣਾ ਡਿਵੀਜ਼ਨ ਨੰਬਰ-1 ਦੇ ਇੰਚਾਰਜ ਵਿਜੇ ਕੁਮਾਰ ਦੀ ਹਾਜ਼ਰੀ ਵਿੱਚ ਚਲਾਈ ਗਈ। ਇਸ ਦੌਰਾਨ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਗੁੱਜਰਾਂ ਦੇ ਡੇਰਿਆਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛ ਪੜਤਾਲ ਕੀਤੀ ਗਈ। ਪੁਲੀਸ ਨੇ ਡੇਰਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਆਉਣ ਵਾਲੇ ਬਾਹਰੀ ਵਿਅਕਤੀਆਂ ਬਾਰੇ ਪੁਲੀਸ ਨੂੰ ਜਾਣਕਾਰੀ ਦੇਣ। ਇਸ ਤੋਂ ਇਲਾਵਾ, ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲੀਸ ਨੂੰ ਸੂਚਿਤ ਕਰਨ ਲਈ ਵੀ ਕਿਹਾ ਗਿਆ। ਪੁਲੀਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਥਾਣਾ ਇੰਚਾਰਜ ਵਿਜੇ ਕੁਮਾਰ ਨੇ ਪੁਲੀਸ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਕਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਵਧਾਈ ਜਾਵੇ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ।

