ਰਿਸ਼ਵਤ ਮਾਮਲੇ ’ਚ ਥਾਣੇਦਾਰ ਨੂੰ ਚਾਰ ਸਾਲ ਦੀ ਕੈਦ
ਕਰੀਬ ਤਿੰਨ ਸਾਲ ਪਹਿਲਾਂ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਥਾਣੇਦਾਰ ਸੁਖਦੇਵ ਸਿੰਘ ਨੂੰ ਅਦਾਲਤ ਨੇ ਚਾਰ ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਬਠਿੰਡਾ...
Advertisement
ਕਰੀਬ ਤਿੰਨ ਸਾਲ ਪਹਿਲਾਂ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਥਾਣੇਦਾਰ ਸੁਖਦੇਵ ਸਿੰਘ ਨੂੰ ਅਦਾਲਤ ਨੇ ਚਾਰ ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਬਠਿੰਡਾ ਨੇ ਸ਼ਿਕਾਇਤਕਰਤਾ ਦੇਸ ਰਾਜ ਦੀ ਸ਼ਿਕਾਇਤ ਉੱਪਰ 13 ਅਕਤੂਬਰ 2022 ਨੂੰ ਮਲੋਟ ਸਿਟੀ ਥਾਣੇ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕੀਤਾ ਸੀ। ਹੁਣ ਇਸ ਕੇਸ ਦੀ ਸੁਣਵਾਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਿਤਾ ਸਿੰਘ ਦੀ ਅਦਾਲਤ ਵਿੱਚ ਚੱਲ ਰਹੀ ਸੀ ਜਿੱਥੇ ਅਦਾਲਤ ਨੇ ਸ਼ਨਿਚਰਵਾਰ ਨੂੰ ਇਹ ਫ਼ੈਸਲਾ ਸੁਣਾਇਆ। ਇਸ ਕੇਸ ਦੇ ਜਾਂਚ ਅਧਿਕਾਰੀ ਏ ਐੱਸ ਆਈ ਸੁਖਦੇਵ ਸਿੰਘ ਨੇ ਮਲੋਟ ਦੇ ਦੇਸ ਰਾਜ ਦੀ ਆਪਣੇ ਗੁਆਂਢੀ ਨਾਲ ਹੋਈ ਲੜਾਈ ਦੇ ਮਾਮਲੇ ’ਚ ਥਾਣਾ ਸਿਟੀ ਮਲੋਟ ਵਿੱਚ 12 ਦਸੰਬਰ 2020 ਨੂੰ ਦਰਜ ਕੇਸ ’ਚ ਚਲਾਨ ਪੇਸ਼ ਕਰਨ ਬਦਲੇ ਇਹ ਰਕਮ ਮੰਗੀ ਸੀ।
Advertisement
Advertisement