ਗ੍ਰਨੇਡ ਮਾਮਲੇ ਵਿੱਚ ਪੁਲੀਸ ਦੇ ਹੱਥ ਖਾਲੀ
ਸਬ-ਡਿਵੀਜ਼ਨ ਅਜਨਾਲਾ ਦੇ ਪਿੰਡ ਤੇੜੀ ਦੇ ਖੇਤਾਂ ’ਚੋਂ ਤਿੰਨ ਗ੍ਰਨੇਡ ਅਤੇ ਧਮਾਕਾਖੇਜ਼ ਸਮੱਗਰੀ ਮਿਲਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਹਾਲੇ ਤੱਕ ਸਫ਼ਲਤਾ ਨਹੀਂ ਮਿਲੀ। ਪੁਲੀਸ ਨੂੰ ਸ਼ੱਕ ਹੈ ਕਿ ਇਹ ਗ੍ਰਨੇਡ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਸਨ...
Advertisement
ਸਬ-ਡਿਵੀਜ਼ਨ ਅਜਨਾਲਾ ਦੇ ਪਿੰਡ ਤੇੜੀ ਦੇ ਖੇਤਾਂ ’ਚੋਂ ਤਿੰਨ ਗ੍ਰਨੇਡ ਅਤੇ ਧਮਾਕਾਖੇਜ਼ ਸਮੱਗਰੀ ਮਿਲਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਹਾਲੇ ਤੱਕ ਸਫ਼ਲਤਾ ਨਹੀਂ ਮਿਲੀ। ਪੁਲੀਸ ਨੂੰ ਸ਼ੱਕ ਹੈ ਕਿ ਇਹ ਗ੍ਰਨੇਡ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਸਨ ਅਤੇ ਬਾਅਦ ਵਿੱਚ ਇਨ੍ਹਾਂ ਨੂੰ ਅੱਗੇ ਸਪਲਾਈ ਕਰਨ ਲਈ ਖੇਤਾਂ ਵਿੱਚ ਲੁਕਾ ਦਿੱਤਾ ਗਿਆ। ਐੱਸ ਐੱਸ ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਮਸ਼ਕੂਕਾਂ ਦੀ ਪਛਾਣ ਲਈ ਤਕਨੀਕੀ ਜਾਂਚ ਕਰ ਰਹੀ ਹੈ, ਜਿਨ੍ਹਾਂ ਨੇ ਕੌਮਾਂਤਰੀ ਸਰਹੱਦ ਨੇੜਲੇ ਖੇਤਰ ਵਿੱਚ ਗ੍ਰਨੇਡ ਪ੍ਰਾਪਤ ਕੀਤੇ ਅਤੇ ਇੱਥੇ ਲੁਕਾਏ। ਫਿਲਹਾਲ ਪੁਲੀਸ ਨੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×