ਕਤਲ ਮਾਮਲੇ ਵਿੱਚ ਪੁਲੀਸ ਦੇ ਹੱਥ ਖ਼ਾਲੀ
ਛੇਹਰਟਾ ਦੀ ਹੁਕਮ ਚੰਦ ਕਲੋਨੀ ਵਿੱਚ ਵੀਰਵਾਰ ਦੇਰ ਰਾਤ ਨੂੰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਏ ਧਰਮਜੀਤ ਸਿੰਘ ਧਰਮਾ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਪੁਲੀਸ ਨੂੰ ਹਾਲੇ ਕੋਈ ਸੁਰਾਗ ਨਹੀਂ ਮਿਲਿਆ ਹੈ। ਅੱਠ ਪੁਲੀਸ ਟੀਮਾਂ ਮੁਲਜ਼ਮਾਂ ਦਾ...
Advertisement
ਛੇਹਰਟਾ ਦੀ ਹੁਕਮ ਚੰਦ ਕਲੋਨੀ ਵਿੱਚ ਵੀਰਵਾਰ ਦੇਰ ਰਾਤ ਨੂੰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਏ ਧਰਮਜੀਤ ਸਿੰਘ ਧਰਮਾ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਪੁਲੀਸ ਨੂੰ ਹਾਲੇ ਕੋਈ ਸੁਰਾਗ ਨਹੀਂ ਮਿਲਿਆ ਹੈ। ਅੱਠ ਪੁਲੀਸ ਟੀਮਾਂ ਮੁਲਜ਼ਮਾਂ ਦਾ ਪਤਾ ਲਾਉਣ ’ਚ ਜੁਟੀਆਂ ਹੋਈਆਂ ਹਨ। ਪੁਲੀਸ ਟੀਮਾਂ ਨੇ ਹੁਣ ਤੱਕ ਘਟਨਾ ਸਥਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲਗਭਗ 300 ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਹੈ। ਵੀਰਵਾਰ ਦੇਰ ਰਾਤ ਹੁਕਮ ਚੰਦ ਕਲੋਨੀ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਸੀ ਜਦੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਧਰਮਜੀਤ ਉਰਫ ਧਰਮਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜੋ ਪੈਰੋਲ ’ਤੇ ਸੀ। ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ। ਮੁੱਢਲੀ ਜਾਂਚ ਤੋਂ ਸੰਕੇਤ ਮਿਲਿਆ ਸੀ ਕਿ ਇਹ ਕਤਲ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ।
Advertisement
Advertisement
×