DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੁਲੀਸ ਨੇ ਤਫ਼ਤੀਸ਼ ਦਾ ਦਾਇਰਾ ਵਧਾਇਆ

ਬਹਿਰੀਨ ਵਾਸੀ ਮਹਿਲਾ ਵੱਲੋਂ ਸਾਬਕਾ ਸ਼੍ੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਰਜ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੁਲੀਸ ਨੇ ਅੱਜ ਤਖ਼ਤ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਤੋਂ ਲੰਮੀ ਪੁੱਛ ਪੜਤਾਲ ਕੀਤੀ। ਥਾਣਾ ਮੁਖੀ...

  • fb
  • twitter
  • whatsapp
  • whatsapp
Advertisement

ਬਹਿਰੀਨ ਵਾਸੀ ਮਹਿਲਾ ਵੱਲੋਂ ਸਾਬਕਾ ਸ਼੍ੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਰਜ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੁਲੀਸ ਨੇ ਅੱਜ ਤਖ਼ਤ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਤੋਂ ਲੰਮੀ ਪੁੱਛ ਪੜਤਾਲ ਕੀਤੀ।

ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਵਧੀਕ ਮੈਨੇਜਰ ਨੂੰ ਬੁਲਾ ਕੇ ਤਫਤੀਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਤਫ਼ਤੀਸ਼ ਦੌਰਾਨ ਕਈ ਨਵੇਂ ਪਹਿਲੂ ਸਾਹਮਣੇ ਆਏ ਹਨ, ਜਿਨ੍ਹਾਂ ਦੀ ਪੇਸ਼ੇਵਰ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਹੋਰ ਵਿਅਕਤੀਆਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਤਫ਼ਤੀਸ਼ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਨਾਲ ਸਬੰਧਤ ਸ਼੍ੋਮਣੀ ਕਮੇਟੀ ਮੁਲਾਜ਼ਮ ਮਲਕੀਤ ਸਿੰਘ ਨੂੰ ਮੁੜ ਸੰਮਨ ਭੇਜੇ ਜਾ ਰਹੇ ਹਨ।

Advertisement

Advertisement
Advertisement
×