ਪੱਤਰ ਪ੍ਰੇਰਕ
ਫਿਲੌਰ, 11 ਮਈ
ਸਥਾਨਕ ਪੁਲੀਸ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾਂਚ ਉਪਰੰਤ ਅਕੈਡਮੀ ਦੇ ਸਿਪਾਹੀ ਰਮਨਦੀਪ ਸਿੰਘ ਦੇ ਬਿਆਨਾਂ ’ਤੇ ਹੌਲਦਾਰ ਸ਼ਕਤੀ ਕੁਮਾਰ ਅਤੇ ਸੇਵਾਦਾਰ ਜੈ ਰਾਜ ਖ਼ਿਲਾਫ਼ ਅਕੈਡਮੀ ’ਚ ਨਸ਼ਾ ਵਰਤਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸਐੱਚਓ ਫਿਲੌਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ।