ਪੁਲੀਸ ਮੁਲਾਜ਼ਮ ਸਾਥੀ ਸਣੇ ਹੈਰੋਇਨ ਤੇ ਡਰੱਗ ਮਨੀ ਨਾਲ ਗ੍ਰਿਫ਼ਤਾਰ
ਇੱਥੋਂ ਦੀ ਪੁਲੀਸ ਨੇ ਪੰਜਾਬ ਪੁਲੀਸ ਦੇ ਮੁਲਾਜ਼ਮ ਅਤੇ ਗੁੱਜਰ ਭਾਈਚਾਰੇ ਦੇ ਵਿਅਕਤੀ ਨੂੰ 262 ਗ੍ਰਾਮ ਹੈਰੋਇਨ ਅਤੇ ਡੇਢ ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ ਐੱਸ ਪੀ ਰਾਜਿੰਦਰ ਮਿਨਹਾਸ ਨੇ ਦੱਸਿਆ ਕਿ ਪਿੰਡ ਬਰਿਆਰ ਨੇੜੇ ਨਾਕੇ ਦੌਰਾਨ...
Advertisement
ਇੱਥੋਂ ਦੀ ਪੁਲੀਸ ਨੇ ਪੰਜਾਬ ਪੁਲੀਸ ਦੇ ਮੁਲਾਜ਼ਮ ਅਤੇ ਗੁੱਜਰ ਭਾਈਚਾਰੇ ਦੇ ਵਿਅਕਤੀ ਨੂੰ 262 ਗ੍ਰਾਮ ਹੈਰੋਇਨ ਅਤੇ ਡੇਢ ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ ਐੱਸ ਪੀ ਰਾਜਿੰਦਰ ਮਿਨਹਾਸ ਨੇ ਦੱਸਿਆ ਕਿ ਪਿੰਡ ਬਰਿਆਰ ਨੇੜੇ ਨਾਕੇ ਦੌਰਾਨ ਸਵਿਫ਼ਟ ਕਾਰ ’ਚੋਂ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 262 ਗ੍ਰਾਮ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਅਭਿਜੀਤ ਕੁਮਾਰ ਵਾਸੀ ਪੱਖਰੀ ਜਨਿਆਲ ਥਾਣਾ ਨਰੋਟ ਪਠਾਨਕੋਟ ਅਤੇ ਆਸਮਦੀਨ ਵਾਸੀ ਪੰਡੋਰੀ ਜ਼ਿਲ੍ਹਾ ਕਠੂਆ (ਜੰਮੂ ਕਸ਼ਮੀਰ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਐਸੱਐੱਸਪੀ (ਗੁਰਦਾਸਪੁਰ) ਆਦਿੱਤਿਆ ਦੀ ਅਗਵਾਈ ਵਿੱਚ ਚੱਲ ਰਹੇ ਅਪਰੇਸ਼ਨ ਦਾ ਹਿੱਸਾ ਹੈ।
Advertisement
Advertisement
×