ਪੱਤਰ ਪ੍ਰੇਰਕ
ਪਠਾਨਕੋਟ, 1 ਮਈ
ਜ਼ਿਲ੍ਹਾ ਪਠਾਨਕੋਟ ਦੇ ਨੰਗਲਭੂਰ ਪੁਲੀਸ ਥਾਣੇ ਵਿੱਚ ਤਾਇਨਾਤ ਏਐਸਆਈ ਰਾਜਿੰਦਰ ਕੁਮਾਰ ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਿੰਦਰ ਕੁਮਾਰ ਹਾਈ ਕੋਰਟ ਵਿੱਚ ਕਿਸੇ ਪੇਸ਼ੀ ਦੇ ਮਾਮਲੇ ਵਿੱਚ ਚੰਡੀਗੜ੍ਹ ਗਿਆ ਹੋਇਆ ਸੀ। ਇਸੇ ਦੌਰਾਨ ਉਹ ਜਦੋਂ ਚੰਡੀਗੜ੍ਹ ਪੁੱਜਿਆ ਤਾਂ ਉਸ ਨੂੰ ਅਚਾਨਕ ਛਾਤੀ ਵਿੱਚ ਤੇਜ਼ ਦਰਜ ਸ਼ੁਰੂ ਹੋ ਗਿਆ। ਉਸ ਨੂੰ ਤੁਰੰਤ ਸੈਕਟਰ-16 ਸਥਿਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਦੇ ਬਾਅਦ ਲਾਸ਼ ਨੂੰ ਪਠਾਨਕੋਟ ਲਿਆਂਦਾ ਗਿਆ ਅਤੇ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰ ਵਿੱਚ ਇੱਕ ਪੁੱਤਰ ਅਤੇ ਇੱਕ ਧੀ ਹੈ। ਉਸ ਦੀ ਧੀ ਦਾ ਵਿਆਹ ਦੋ ਸਾਲ ਪਹਿਲਾਂ ਹੀ ਹੋਇਆ ਸੀ।