DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CM Mann ਦੀ ਮਾਨਸਾ ਫੇਰੀ ਤੋਂ ਪਹਿਲਾਂ ਪੁਲੀਸ ਨੇ ਘਰਾਂ ’ਚੋਂ ਚੁੱਕੇ ਅਧਿਆਪਕ ਆਗੂ

ਕਈ ਸਕੂਲਾਂ ਵਿੱਚ ਅਧਿਆਪਕਾਂ ਨੂੰ ਉਡੀਕਦੇ ਰਹੇ ਵਿਦਿਆਰਥੀ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਅਧਿਆਪਕ ਆਗੂਆਂ ਨੂੰ ਫੜਨ ਪਹੁੰਚੀ ਪੁਲੀਸ। ਫੋਟੋ: ਜੋਗਿੰਦਰ ਸਿੰਘ ਮਾਨ
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਫੇਰੀ ਦੇ ਮੱਦੇਨਜ਼ਰ ਅੱਜ ਤੜਕਸਾਰ ਪੁਲੀਸ ਵੱਲੋਂ ਵੱਖ-ਵੱਖ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ ਲਏ ਜਾਣ ਦੀਆਂ ਸੂਚਨਾਵਾਂ ਮਿਲੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਰਾਜੇਸ਼ ਬੁਢਲਾਡਾ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ, ਮੀਤ ਪ੍ਰਧਾਨ ਨਵਨੀਤ ਬੋਹਾ, ਪੁਰਾਣੀ ਪੈਨਸ਼ਨ ਬਹਾਲੀ ਨਾਲ ਸਬੰਧਤ ਜ਼ਿਲ੍ਹਾ ਕਨਵੀਨਰ ਦਰਸ਼ਨ ਅਲੀਸ਼ੇਰ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਸ਼ਾਮਲ ਹਨ। ਵੱਖ-ਵੱਖ ਥਾਵਾਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਕਰੀਬ ਇੱਕ ਦਰਜਨ ਆਗੂਆਂ ਨੂੰ ਮਾਨਸਾ, ਬੁਢਲਾਡਾ ਅਤੇ ਹੋਰ ਪੁਲੀਸ ਥਾਣਿਆਂ ਵਿੱਚ ਲਿਜਾਇਆ ਗਿਆ ਹੈ।

Advertisement

ਅਧਿਆਪਕ ਜਥੇਬੰਦੀਆਂ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਤੜਕਸਾਰ ਸ਼ੁਰੂ ਹੋਈ ਇਸ ਕਾਰਵਾਈ ਮਗਰੋਂ ਕਈ ਅਧਿਆਪਕ ਆਗੂ ਘਰਾਂ ਤੋਂ ਇਧਰ-ਉਧਰ ਹੋ ਗਏ। ਇਸ ਕਾਰਨ ਕੁਝ ਸਕੂਲਾਂ ਵਿੱਚ ਅਧਿਆਪਕਾਂ ਦੀ ਗ਼ੈਰ-ਹਾਜ਼ਰੀ ਦੀਆਂ ਸੂਚਨਾਵਾਂ ਵੀ ਮਿਲੀਆਂ ਅਤੇ ਵਿਦਿਆਰਥੀ ਆਪਣੇ ਅਧਿਆਪਕਾਂ ਦੀ ਉਡੀਕ ਕਰਦੇ ਰਹੇ।

Advertisement

ਪੁਲੀਸ ਵੱਲੋਂ ਇਨ੍ਹਾਂ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦੇ ਕਾਰਨਾਂ ਅਤੇ ਕੁੱਲ ਹਿਰਾਸਤਾਂ ਦੀ ਗਿਣਤੀ ਬਾਰੇ ਅਧਿਕਾਰਤ ਜਾਣਕਾਰੀ ਮਿਲਣੀ ਬਾਕੀ ਹੈ। ਇਸੇ ਦੌਰਾਨ ਪੁਲੀਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੇ 'ਲੋਕ ਮਿਲਣੀ' ਪ੍ਰੋਗਰਾਮ ਵਿੱਚ ਸੁਖਾਵੇਂ ਮਾਹੌਲ ਲਈ ਪੁਲੀਸ ਵੱਲੋਂ ਇੱਕ-ਦੋ ਅਧਿਆਪਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Advertisement
×