ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲੀਸ ਨੇ ਬਰਾਮਦ ਕੀਤੇ: ਮੁਕਾਬਲੇ ’ਚ ਮਾਰੇ ਮੰਨੂ ਤੇ ਰੂਪਾ ਕੋਲੋਂ ਮਿਲੇ ਅਸਲੇ ਨਾਲ ਕੀਤੀ ਗਈ ਸੀ ਹੱਤਿਆ : The Tribune India

ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲੀਸ ਨੇ ਬਰਾਮਦ ਕੀਤੇ: ਮੁਕਾਬਲੇ ’ਚ ਮਾਰੇ ਮੰਨੂ ਤੇ ਰੂਪਾ ਕੋਲੋਂ ਮਿਲੇ ਅਸਲੇ ਨਾਲ ਕੀਤੀ ਗਈ ਸੀ ਹੱਤਿਆ

ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲੀਸ ਨੇ ਬਰਾਮਦ ਕੀਤੇ: ਮੁਕਾਬਲੇ ’ਚ ਮਾਰੇ ਮੰਨੂ ਤੇ ਰੂਪਾ ਕੋਲੋਂ ਮਿਲੇ ਅਸਲੇ ਨਾਲ ਕੀਤੀ ਗਈ ਸੀ ਹੱਤਿਆ

ਜੋਗਿੰਦਰ ਸਿੰਘ ਮਾਨ

ਮਾਨਸਾ, 7 ਅਗਸਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਕਤਲ ਕਰਨ ਲਈ ਵਰਤੇ ਹਥਿਆਰ ਮਿਲ ਗਏ ਹਨ। ਮਾਨਸਾ ਪੁਲੀਸ ਨੂੰ ਇਨ੍ਹਾਂ ਹਥਿਆਰਾਂ ਦੀ ਬਰਮਾਦਗੀ ਨਾ ਹੋਣਾ ਵੱਡੀ ਸਿਰਦਰਦੀ ਬਣੀ ਹੋਈ ਸੀ। ਮਾਨਸਾ ਪੁਲੀਸ ਤੋਂ ਪਹਿਲਾਂ ਦਿੱਲੀ ਪੁਲੀਸ ਵਲੋਂ ਵੀ ਹਥਿਆਰਾਂ ਦੀ ਬਰਮਾਦਗੀ ਬਾਰੇ ਪ੍ਰੀਯਾਵਰਤ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਪਾਸੋਂ ਬਹੁਤ ਪੁੱਛ ਪੜਤਾਲ ਕੀਤੀ ਗਈ ਸੀ ਪਰ ਹਥਿਆਰ ਹਾਸਲ ਨਹੀਂ ਹੋ ਸਕੇ ਸਨ। ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਸਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਕੋਲੋਂ ਮੁਕਾਬਲੇ ਮਗਰੋਂ, ਜਿਹੜੇ ਹਥਿਆਰ ਬਰਾਮਦ ਹੋਏ ਹਨ, ਇਹ ਉਹੀ ਹਥਿਆਰ ਹਨ, ਜਿਨ੍ਹਾਂ ਨਾਲ ਸਿੱਧੂ ਮੂਸੇਵਾਲਾ ‌ਦੀ ਹੱਤਿਆ ਕੀਤੀ ਗਈ ਸੀ। ਪੁਲੀਸ ਅਧਿਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਜਦੋਂ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੇ ਆਪਣੇ ਆਪ ਨੂੰ ਪੁਲੀਸ ਹਵਾਲੇ ਨਾ ਕੀਤਾ ਤਾਂ ਮੁਕਾਬਲੇ ਦੌਰਾਨ ਉਹ ਦੋਵੇਂ ਮਾਰੇ ਗਏ ਅਤੇ ਉਨ੍ਹਾਂ ਦੋਵਾਂ ਪਾਸੋਂ ਏਕੇ 47 ਅਤੇ 9 ਐੱਮਐੱਮ ਪਿਸਤੌਲ ਪ੍ਰਾਪਤ ਹੋਇਆ ਸੀ। ਅਧਿਕਾਰੀ ਅਨੁਸਾਰ ਪੰਜਾਬੀ ਗਾਇਕ ਦੇ ਕਤਲ ਵਾਲੀ ਥਾਂ ਤੋਂ ਅਤੇ ਸ਼ਾਰਪ ਸੂਟਰਾਂ ਦੇ ਮੁਕਾਬਲੇ ਵਾਲੀ ਜਗ੍ਹਾ ਤੋਂ ਜੋ ਖੋਲ੍ਹ ਮਿਲੇ ਹਨ, ਇਹ ਆਪਸ ਵਿਚ ਮੇਲ ਖਾਂਦੇ ਹਨ। ਉਨ੍ਹਾਂ ਕਿਹਾ ਕਿ ਫੌਰੈਂਸਿਕ ਜਾਂਚ ਦੌਰਾਨ ਇਸ ਦੀ ਪੁਸ਼ਟੀ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਬ੍ਰਿਟਿਸ਼ ਕੋਲੰਬੀਆ ਵਜ਼ਾਰਤ ’ਚ ਚਾਰ ਪੰਜਾਬੀ ਮੰਤਰੀ ਸ਼ਾਮਲ

ਬ੍ਰਿਟਿਸ਼ ਕੋਲੰਬੀਆ ਵਜ਼ਾਰਤ ’ਚ ਚਾਰ ਪੰਜਾਬੀ ਮੰਤਰੀ ਸ਼ਾਮਲ

ਜਗਰੂਪ ਬਰਾੜ, ਹੈਰੀ ਬੈਂਸ, ਰਵੀ ਕਾਹਲੋਂ ਤੇ ਰਚਨਾ ਸਿੰਘ ਨੂੰ ਮੰਤਰੀ ਬਣਾ...

ਸ਼ਹਿਰ

View All