ਖੇਤਰੀ ਪ੍ਰਤੀਨਿਧ
ਪਟਿਆਲਾ, 27 ਸਤੰਬਰ
ਔਰਤਾਂ ਵਿਰੁੱਧ ਵਧ ਰਹੇ ਅਪਰਾਧਾਂ ਦੀ ਰੋਕਥਾਮ ਅਤੇ ਔਰਤਾਂ ਦੀ ਸੁਰੱਖਿਆ ਲਈ ਪਟਿਆਲਾ ਪੁਲੀਸ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਧੀ ਦਿਵਸ’ ਮੌਕੇ ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਪੁਲੀਸ ਦੀ ਮਦਦ ਲੈਣ ਸਬੰਧੀ ਜਾਗਰੂਕ ਕਰਨ ਖਾਤਰ ਪਟਿਆਲਾ ਪੁਲੀਸ ਨੇ ਸ਼ਕਤੀ ਐਪ ਦੀ ਵਰਤੋਂ ਕਰਨ ਸਬੰਧੀ ਲਘੂ ਫ਼ਿਲਮ ਤਿਆਰ ਕੀਤੀ ਹੈ, ਜਿਸ ਨੂੰ ਅੱਜ ਧੀ ਦਿਵਸ ਮੌਕੇ ਪਟਿਆਲਾ ਪੁਲੀਸ ਦੇ ਫੇਸਬੁੱਕ ਪੇਜ ਅਤੇ ਯੂ-ਟਿਊਬ ਚੈਨਲ ’ਤੇ ਰਿਲੀਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਲਮ ਰਾਹੀਂ ਲੜਕੀਆਂ ਤੇ ਔਰਤਾਂ ਨੂੰ ਆਪਣੀ ਸ਼ਕਤੀ ਪਛਾਣਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲੀਸ ਕੰਟਰੋਲ ਰੂਮ ਅਤੇ ਵਿਮੈੱਨ ਹੈਲਪ ਲਾਈਨ 112 ਅਤੇ 1091 ਔਰਤਾਂ ਦੀ ਸੁਰੱਖਿਆ ਲਈ ਬਹੁਤ ਹੀ ਸੁਚਾਰੂ ਢੰਗ ਨਾਲ ਕੰਮ ਕਰ ਰਹੇ ਹਨ।