DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CM Mann ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲੀਸ ਨੇ ਰੋਕਿਆ; ਪ੍ਰਸ਼ਾਸਨ ਨਾਲ ਹੋਈ ਭਾਰੀ ਤਕਰਾਰ

ਟਰੈਕਟਰਾਂ-ਟਰਾਲੀਆਂ ਦੇ ਨੁਕਸਾਨ ਦੇ ਮੁਆਵਜ਼ੇ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਪੁੱਜੇ ਸਨ ਕਿਸਾਨ; ਆਗੂਆਂ ਵੱਲੋਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਪੁਲੀਸ ਵੱਲੋਂ ਰੋਕੇ ਗਏ ਕਿਸਾਨ। ਫੋਟੋ; ਜਤਿੰਦਰ ਬਾਵਾ
Advertisement

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜਾਂ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਜਾਣੇ ਸਨ। ਪਰ ਕਿਸਾਨਾਂ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਬੈਰੀਕੇਡ ਲਾ ਕੇ ਗੋਇੰਦਵਾਲ ਸਾਹਿਬ ਪਹੁੰਚਣ ਤੋਂ ਰੋਕਿਆ ਗਿਆ। ਇਸ ਦੌਰਾਨ ਪੁਲੀਸ ਅਤੇ ਕਿਸਾਨਾਂ ਦਰਮਿਆਨ ਭਾਰੀ ਤਕਰਾਰ ਹੋਈ।

ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਅਤੇ ਖ਼ਜ਼ਾਨਚੀ ਫਤਿਹ ਸਿੰਘ ਪਿੱਦੀ ਨੇ ਕਿਹਾ ਕਿ:

Advertisement

ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲੀਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਪਗ 3.77 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ? ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?

Advertisement

ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. (MSP) ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) ’ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?

ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ ’ਤੇ ਸਰਕਾਰ ਕਦੋਂ ਅਮਲ ਕਰੇਗੀ?

ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।

ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement
×