DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਨਸ਼ਾ ਤਸਕਰਾਂ 'ਤੇ ਪੁਲੀਸ ਦੀ ਵੱਡੀ ਕਾਰਵਾਈ: 1 ਕਿਲੋ ਅਫ਼ੀਮ ਅਤੇ 3 ਕਿਲੋ ਭੁੱਕੀ ਸਮੇਤ 3 ਤਸਕਰ ਕਾਬੂ

ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਕਿਲੋ ਅਫ਼ੀਮ ਅਤੇ 3 ਕਿਲੋ ਭੁੱਕੀ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ।

  • fb
  • twitter
  • whatsapp
  • whatsapp
featured-img featured-img
ਸ਼ੰਬੂ ਪੁਲੀਸ ਵੱਲੋਂ ਇੱਕ ਕਿੱਲੋ ਅਫੀਮ ਸਮੇਤ ਕਾਬੂ ਕੀਤੇ ਦਰਗੇਸ਼ ਤੇ ਨਰਗੇਸ਼ ਪੁਲੀਸ ਦੀ ਹਿਰਾਸਤ ਵਿੱਚ। ਫੋਟੋ; ਭੰਗੂ
Advertisement

ਜ਼ਿਲ੍ਹਾ ਪਟਿਆਲਾ ਦੀ ਪੁਲੀਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਕਿਲੋ ਅਫ਼ੀਮ ਅਤੇ 3 ਕਿਲੋ ਭੁੱਕੀ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ।

ਥਾਣਾ ਸ਼ੰਭੂ ਪੁਲੀਸ ਵੱਲੋਂ 1 ਕਿਲੋ ਅਫ਼ੀਮ ਸਮੇਤ ਬਿਹਾਰ ਦੇ ਦੋ ਨੌਜਵਾਨ ਕਾਬੂ

Advertisement

ਹਲਕਾ ਘਨੌਰ ਦੇ ਅਧੀਨ ਪੈਂਦੇ ਥਾਣਾ ਸ਼ੰਭੂ ਦੀ ਪੁਲੀਸ ਨੇ ਐੱਸ.ਐੱਚ.ਓ. ਸਵਰਨ ਸਿੰਘ ਦੀ ਅਗਵਾਈ ਹੇਠ ਇੱਕ ਸਫ਼ਲ ਕਾਰਵਾਈ ਕੀਤੀ। ਘਨੌਰ ਦੇ ਡੀ.ਐੱਸ.ਪੀ. ਦਲਜੀਤ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਰਾਮਦਗੀ ਥਾਣਾ ਸ਼ੰਭੂ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੀ ਗਈ ਹੈ।

Advertisement

ਪੁਲੀਸ ਟੀਮ ਨੇ ਸ਼ੱਕ ਦੇ ਆਧਾਰ 'ਤੇ ਦੋ ਰਾਹਗੀਰਾਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ, ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ ਅਫ਼ੀਮ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਦੁਰਗੇਸ਼ ਅਤੇ ਨਰਗੇਸ਼, ਵਾਸੀਅਨ ਬਿਹਾਰ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸ਼ੰਭੂ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਟਿਆਲਾ-ਨਾਭਾ ਰੋਡ 'ਤੇ 3 ਕਿਲੋ ਭੁੱਕੀ ਸਮੇਤ ਭੁਨਰਹੇੜੀ ਦਾ ਰਹਿਣ ਵਾਲਾ ਕਾਬੂ

ਦੂਜੇ ਮਾਮਲੇ ਵਿੱਚ ਥਾਣਾ ਬਖ਼ਸ਼ੀਵਾਲਾ ਦੇ ਐੱਸ.ਐੱਚ.ਓ. ਸੁਖਦੇਵ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਟੀਮ ਨੇ ਇੱਕ ਵਿਅਕਤੀ ਨੂੰ 3 ਕਿਲੋ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਲਾਕੇ ਦੇ ਡੀ.ਐੱਸ.ਪੀ. ਜੰਗਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਬਰਾਮਦਗੀ ਸਬ-ਇੰਸਪੈਕਟਰ ਪ੍ਰਦੀਪ ਕੁਮਾਰ ਵੱਲੋਂ ਪਟਿਆਲਾ-ਨਾਭਾ ਰੋਡ 'ਤੇ ਪੈਂਦੇ ਪਿੰਡ ਰੱਖੜਾ ਕੋਲੋਂ ਕੀਤੀ ਗਈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਪੁੱਤਰ ਦੀਦਾਰ ਸਿੰਘ, ਵਾਸੀ ਭੁਨਰਹੇੜੀ (ਥਾਣਾ ਸਦਰ ਪਟਿਆਲਾ) ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਬਖ਼ਸ਼ੀਵਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਪੁਲੀਸ ਵੱਲੋਂ ਅਗਲੇਰੀ ਪੁੱਛਗਿੱਛ ਜਾਰੀ

ਥਾਣਾ ਬਖ਼ਸ਼ੀਵਾਲਾ ਦੇ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਇਹ ਭੁੱਕੀ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ।

Advertisement
×