ਪੁਲੀਸ ਨੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕੀਤੀ
ਇਥੋਂ ਦੀ ਪੁਲੀਸ ਨੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨਾਂ ਨੂੰ ਕਮਾਨੀਦਾਰ ਚਾਕੂ ਅਤੇ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਹੈ। ਸੈਕਟਰ-26 ਦੀ ਪੁਲੀਸ ਨੇ ਬਾਪੂਧਾਮ ਕਲੋਨੀ ਵਿੱਚ ਨਾਕਾਬੰਦੀ ਦੌਰਾਨ ਰਿਜ਼ਵਾਨ ਵਾਸੀ ਹੱਲੋ ਮਾਜਰਾ ਨੂੰ ਸ਼ੱਕ ਦੇ...
Advertisement
ਇਥੋਂ ਦੀ ਪੁਲੀਸ ਨੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨਾਂ ਨੂੰ ਕਮਾਨੀਦਾਰ ਚਾਕੂ ਅਤੇ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਹੈ। ਸੈਕਟਰ-26 ਦੀ ਪੁਲੀਸ ਨੇ ਬਾਪੂਧਾਮ ਕਲੋਨੀ ਵਿੱਚ ਨਾਕਾਬੰਦੀ ਦੌਰਾਨ ਰਿਜ਼ਵਾਨ ਵਾਸੀ ਹੱਲੋ ਮਾਜਰਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ ਕਮਾਨੀਦਾਰ ਚਾਕੂ ਬਰਾਮਦ ਕੀਤਾ। ਪੁਲੀਸ ਨੇ ਨੌਜਵਾਨ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਸੈਕਟਰ-49 ਦੀ ਪੁਲੀਸ ਨੇ ਵੱਖਰੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਰਿਤੇਸ਼ ਕੁਮਾਰ ਵਾਸੀ ਸੈਕਟਰ-49 ਨੂੰ 8 ਗ੍ਰਾਮ ਅਫੀਮ ਸਣੇ ਕਾਬੂ ਕੀਤਾ ਹੈ। ਚੰਡੀਗੜ੍ਹ ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਗੈ਼ਰ ਸਮਾਜਿਕ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Advertisement
Advertisement