ਸਿਆਸੀ ਪਾਰਟੀਆਂ ਕਿਸਾਨਾਂ ਦੇ ਭੇਖ ’ਚ ਕਰ ਰਹੀਆਂ ਨੇ ਹਿੰਸਾ: ਰਾਜੇਵਾਲ

ਸਿਆਸੀ ਪਾਰਟੀਆਂ ਕਿਸਾਨਾਂ ਦੇ ਭੇਖ ’ਚ ਕਰ ਰਹੀਆਂ ਨੇ ਹਿੰਸਾ: ਰਾਜੇਵਾਲ

ਆਤਿਸ਼ ਗੁਪਤਾ

ਚੰਡੀਗੜ੍ਹ, 4 ਸਤੰਬਰ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੋ ਰਹੀ ਹਿੰਸਕ ਘਟਨਾਵਾਂ ਪਿੱਛੇ ਰਾਜਸੀ ਪਾਰਟੀਆਂ ਦਾ ਹੱਥ ਹੈ, ਜੋ ਆਪਣੇ ਨਿੱਜੀ ਹਿੱਤਾਂ ਲਈ ਕਿਸਾਨੀ ਝੰਡਾ ਚੁੱਕ ਕੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਕਰ ਰਹੀਆਂ ਹਨ। ਇਸ ਕਾਰਨ ਪਿੰਡਾਂ ਵਿੱਚ ਟਕਰਾਅ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੇ ਚੋਣਾਂ ਤੋਂ ਲੰਬਾ ਸਮਾਂ ਪਹਿਲਾਂ ਹੀ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਲੋਕ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਚੋਣਾਂ ਨੂੰ ਸਮਾਂ ਪਿਆ ਹੈ। ਉਹ ਚੋਣ ਪ੍ਰਚਾਰ ਕਰਨ ਦੀ ਥਾਂ ਕਿਸਾਨਾਂ ਦੇ ਮੁੱਦੇ ਨੂੰ ਕੇਂਦਰ ਸਰਕਾਰ ਤੱਕ ਲੈ ਕੇ ਜਾਣ, ਜਿਸ ਨਾਲ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ’ਤੇ ਦਬਾਅ ਪਾਇਆ ਜਾ ਸਕੇ। ਸ੍ਰੀ ਰਾਜੇਵਾਲ ਨੇ ਸਪਸ਼ਟ ਕੀਤਾ ਕਿ ਸਿਰਫ਼ ਭਾਜਪਾ ਦਾ ਘਿਰਾਓ ਕੀਤਾ ਜਾਵੇ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਪੁੱਛੇ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All