ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ਨੋਟੀਫਿਕੇਸ਼ਨ ਰੱਦ ਕਰਵਾਉਣ ਲਈ ਸੱਦਿਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 25 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬੀਐੱਸਐੱਫ ਦੇ ਵਧਾਏ ਗਏ ਅਧਿਕਾਰ ਖੇਤਰ ਸਬੰਧੀ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਭਾਜਪਾ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸਰਹੱਦੀ ਸੁਰੱਖਿਆ ਬਲਾਂ ਦਾ ਅਧਿਕਾਰ ਖੇਤਰ ਕੰਟਰੋਲ ਰੇਖਾ ਤੋਂ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਮੀਟਿੰਗ ਵਿੱਚ ਸ਼ਾਮਲ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਥੋੜਾ ਹੀ ਸਮਾਂ ਬਚਿਆ ਹੈ ਤੇ ਅਜਿਹੇ ਸਮੇਂ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਨੋਟੀਫਿਕੇਸ਼ਨ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਕਾਇਮ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਪੱਛਮੀ ਬੰਗਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਥੇ ਕੁਝ ਸਮਾਂ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਬੀਐੱਸਐੱਫ ਨੇ ਵੋਟਰਾਂ ’ਤੇ ਤਸ਼ੱਦਦ ਢਾਹਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਯੂਪੀ: ਸੜਕ ਦੇ ਉਦਘਾਟਨ ਮੌਕੇ ਨਾਰੀਅਲ ਭੰਨਦਿਆਂ ਹੀ ਦਰਾੜ ਪਈ

ਗੁੱਸੇ ਵਿੱਚ ਆਈ ਵਿਧਾਇਕਾ ਸੁੱਚੀ ਚੌਧਰੀ ਧਰਨੇ ਉੱਤੇ ਬੈਠੀ

ਸ਼ਹਿਰ

View All