ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਅੰਦੋਲਨ ਦੀ ਹਮਾਇਤ ’ਚ ਨਿੱਤਰੀਆਂ ਸਿਆਸੀ ਧਿਰਾਂ

ਚਰਨਜੀਤ ਭੁੱਲਰ ਚੰਡੀਗੜ੍ਹ, 13 ਫਰਵਰੀ ਕਿਸਾਨਾਂ ਦੇ ‘ਦਿੱਲੀ ਚੱਲੋ’ ਸੱਦੇ ਦੀ ਹਮਾਇਤ ਵਿਚ ਸਿਆਸੀ ਧਿਰਾਂ ਵੀ ਨਿੱਤਰੀਆਂ ਹਨ। ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਧਿਰਾਂ ਕਿਸਾਨ ਅੰਦੋਲਨ ਨੂੰ ਹਮਾਇਤ ਦੇ ਰਹੀਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ...
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 13 ਫਰਵਰੀ

Advertisement

ਕਿਸਾਨਾਂ ਦੇ ‘ਦਿੱਲੀ ਚੱਲੋ’ ਸੱਦੇ ਦੀ ਹਮਾਇਤ ਵਿਚ ਸਿਆਸੀ ਧਿਰਾਂ ਵੀ ਨਿੱਤਰੀਆਂ ਹਨ। ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਧਿਰਾਂ ਕਿਸਾਨ ਅੰਦੋਲਨ ਨੂੰ ਹਮਾਇਤ ਦੇ ਰਹੀਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਦੀ ਕੇਂਦਰੀ ਹਕੂਮਤ ਦਾ ਵਿਰੋਧ ਕਰਦਿਆਂ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

ਵੜਿੰਗ ਨੇ ਕਿਹਾ ਕਿ ਕਾਂਗਰਸ ਦੀ ਕਾਨੂੰਨੀ ਟੀਮ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੀ ਮਦਦ ਲਈ ਕਾਂਗਰਸ ਵੱਲੋਂ ਮੋਬਾਈਲ ਹੈਲਪਲਾਈਨ ਨੰਬਰ 82838-35469 ਵੀ ਐਲਾਨਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਨੂੰ ਭਾਰਤ-ਪਾਕਿ ਸਰਹੱਦ ਬਣਾ ਦਿੱਤਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਕੋਸ਼ਿਸ਼ ਵਿੱਚ ਹਰਿਆਣਾ ਪੁਲੀਸ ਨਿਰਦੋਸ਼ ਕਿਸਾਨਾਂ ’ਤੇ ਜ਼ੁਲਮ ਕਰ ਰਹੀ ਹੈ।

ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਵਰਸਾਉਣੇ ਬੇਹੱਦ ਮੰਦਭਾਗੇ: ਖਹਿਰਾ

ਬਨੂੜ (ਪੱਤਰ ਪ੍ਰੇਰਕ): ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼ੰਭੂ ਵਿਖੇ ਘੱਗਰ ਦਰਿਆ ਦੇ ਪੁਲ ਉੱਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਵਰਸਾਏ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਅੱਜ ਦੁਪਹਿਰੇ ਸ਼ੰਭੂ ਬੈਰੀਅਰ ’ਤੇ ਕਿਸਾਨਾਂ ਵੱਲੋਂ ਕੀਤੀ ਇਕੱਤਰਤਾ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਅਸਲ ਦੇਸ਼ ਭਗਤ ਹਨ, ਅੰਨਦਾਤਾ ਹੈ। ਕਿਸਾਨ ਜਿੱਥੇ ਦੇਸ਼ ਦਾ ਢਿੱਡ ਭਰਦੇ ਹਨ ਉੱਥੇ ਕਿਸਾਨਾਂ ਦੇ ਪੁੱਤਰ ਸਰਹੱਦਾਂ ’ਤੇ ਦੇਸ਼ ਦੀ ਰਾਖੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਭਾਜਪਾ ਆਗੂ ਦਾ ਪੁੱਤ ਫੌਜ ਵਿੱਚ ਨਹੀਂ ਹੈ।

ਸਾਰੇ ਵਾਅਦੇ ਪੂਰੇ ਕੀਤੇ ਜਾਣ: ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨੀ ਹੱਕਾਂ ਵਾਸਤੇ ਅਕਾਲੀ ਦਲ ਹਮੇਸ਼ਾ ਡਟਿਆ ਹੈ ਅਤੇ ਡਟਿਆ ਰਹੇਗਾ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਪਹਿਲਾਂ ਕੀਤੇ ਵਾਅਦੇ ਪੂਰੀ ਤਰ੍ਹਾਂ ਲਾਗੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਕੀਤੇ ਵਾਅਦੇ ਅਨੁਸਾਰ ਕਣਕ ਤੇ ਝੋਨੇ ਸਮੇਤ 17 ਫਸਲਾਂ ’ਤੇ ਐੱਮਐੱਸਪੀ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਖ਼ਿਲਾਫ਼ ਦਮਨਕਾਰੀ ਨੀਤੀਆਂ ਨਾ ਅਪਣਾਉਣ ਅਤੇ ਗੱਲਬਾਤ ਰਾਹੀਂ ਰਾਹ ਕੱਢਣ।

Advertisement
Show comments