ਚਰਨਜੀਤ ਭੁੱਲਰ
ਚੰਡੀਗੜ੍ਹ, 9 ਮਾਰਚ
ਮੁੱਖ ਅੰਸ਼
- ਸਿੱਧੂ ਨੇ ਚੋਣ ਨਤੀਜਿਆਂ ਮਗਰੋਂ ਅੱਜ ਨਵੇਂ ਵਿਧਾਇਕਾਂ ਦੀ ਮੀਟਿੰਗ ਸੱਦੀ
- ਚੰਨੀ ਦੀ ਚੁੱਪ ਤੋਂ ਚਰਚਾ ਛਿੜੀ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਅੱਜ ਕਾਂਗਰਸ ਪਾਰਟੀ ’ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ| ਕਾਂਗਰਸ ਨੇ ਸਿਆਸੀ ਜੋੜ-ਤੋੜ ਤੇ ਸੰਭਾਵੀ ਜੇਤੂ ਉਮੀਦਵਾਰਾਂ ਨੂੰ ‘ਹਿਫ਼ਾਜ਼ਤੀ ਜ਼ੋਨ’ ਵਿਚ ਰੱਖਣ ਲਈ ਅਗਾਊਂ ਸਰਗਰਮੀ ਵਿੱਢ ਦਿੱਤੀ ਹੈ| ਹਾਈਕਮਾਨ ਵੱਲੋਂ ਨਿਯੁਕਤ ਕੀਤੇ ਗਏ ਕੇਂਦਰੀ ਨਿਗਰਾਨ ਅੱਜ ਚੰਡੀਗੜ੍ਹ ਪੁੱਜ ਗਏ ਹਨ ਜਿਨ੍ਹਾਂ ਚੋਣ ਨਤੀਜਿਆਂ ਨੂੰ ਲੈ ਕੇ ਪਾਰਟੀ ਆਗੂਆਂ ਨਾਲ ਮੰਥਨ ਕੀਤਾ| ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਭਲਕੇ ਚੋਣ ਨਤੀਜਿਆਂ ਮਗਰੋਂ ਕਾਂਗਰਸ ਭਵਨ ਵਿਚ ਨਵੇਂ ਵਿਧਾਇਕਾਂ ਦੀ ਮੀਟਿੰਗ ਸੱਦ ਲਈ ਹੈ| ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਕਿ ਪਾਰਟੀ ਵੱਲੋਂ ਭਲਕੇ ਸ਼ਾਮ ਪੰਜ ਵਜੇ ਨਵੇਂ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ ਹੈ ਜਿਸ ’ਚ ਸਾਰੇ ਨਵੇਂ ਵਿਧਾਇਕਾਂ ਨੂੰ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਤੇ ਗੋਬਿੰਦ ਸਿੰਘ ਲੌਂਗੋਵਾਲ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਮੰਤਰੀ ਪਰਗਟ ਸਿੰਘ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੈ ਕੁਮਾਰ ਸਾਂਪਲਾ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਕਾਰੋਬਾਰੀ ਅਰਵਿੰਦ ਖੰਨਾ, ਗਾਇਕ ਸਿੱਧੂ ਮੂਸੇਵਾਲਾ, ਬਾਲੀਵੁੱਡ ਐਕਟਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਗਾਇਕਾ ਅਨਮੋਲ ਗਗਨ ਮਾਨ, ਗਾਇਕ ਬਲਕਾਰ ਸਿੰਘ ਸਿੱਧੂ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਮ ਪ੍ਰਕਾਸ਼ ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਚਰਚਿਤ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਚਰਚਿਤ ਆਗੂਆਂ ਵਿੱਚ ਸੁਖਪਾਲ ਸਿੰਘ ਖਹਿਰਾ, ਜਗਮੀਤ ਸਿੰਘ ਬਰਾੜ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ, ਮਜੀਠੀਆ ਪਰਿਵਾਰ ਵਿੱਚੋਂ ਪਹਿਲੀ ਵਾਰੀ ਕੋਈ ਔਰਤ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਮਜੀਠੀਆ ਦੇ ਭਵਿੱਖ ਦਾ ਫੈਸਲਾ ਹੋਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਹਲਕਿਆਂ ਬਰਨਾਲਾ ਜ਼ਿਲ੍ਹੇ ਦੇ ਭਦੌੜ ਅਤੇ ਰੋਪੜ ਜ਼ਿਲ੍ਹੇ ਦੇ ਚਮਕੌਰ ਸਾਹਿਬ ਤੋਂ ਕਿਸਮਤ ਆਜ਼ਮਾ ਰਹੇ ਹਨ।
ਗਿਣਤੀ ਕੇਂਦਰਾਂ ਦੇ ਬਾਹਰ ਦਫ਼ਾ 144 ਲਾਗੂ
ਚੰਡੀਗੜ੍ਹ: ਪੰਜਾਬ ’ਚ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਦਿਆਂ ਦਫ਼ਾ 144 ਲਾ ਦਿੱਤੀ ਗਈ ਹੈ। ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਵਿੱਚ ਸਿਰਫ਼ ਸਰਕਾਰੀ ਰਿਕਾਰਡ ਹਿੱਤ ਹੀ ਵੀਡੀਓ ਅਤੇ ਸਟਿੱਲ ਕੈਮਰੇ ਲਿਜਾਏ ਜਾ ਸਕਣਗੇ। ਇਸ ਤੋਂ ਇਲਾਵਾ ਕਿਸੇ ਹੋਰ ਨੂੰ ਵੀਡੀਓ ਅਤੇ ਸਟਿੱਲ ਕੈਮਰੇ ਪੱਕੇ ਤੌਰ ’ਤੇ ਗਿਣਤੀ ਕੇਂਦਰ ਵਿੱਚ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਕਮਿਸ਼ਨ ਨੇ ਕਾਊਂਟਿੰਗ ਸਥਾਨ ਦੇ 100 ਮੀਟਰ ਦੇ ਦਾਇਰੇ ਨੂੰ ‘ਪੈਡੇਸਟਰੀਅਨ ਜ਼ੋਨ’ ਐਲਾਨਿਆ ਗਿਆ ਹੈ ਜਿਸ ਕਾਰਨ ਇਸ ਖੇਤਰ ਤੋਂ ਅੱਗੇ ਕਿਸੇ ਵੀ ਵਿਅਕਤੀ ਨੂੰ ਗੱਡੀ ਲੈ ਕੇ ਜਾਣ ਦੀ ਆਗਿਆ ਨਹੀਂ ਹੋਵੇਗੀ। ਡਾ. ਰਾਜੂ ਨੇ ਦੱਸਿਆ ਕਿ ਗਿਣਤੀ ਕੇਂਦਰ ਦੇ ਬਾਹਰ ਲੋਕਾਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਦੀ ਗਿਣਤੀ ਉਪਰੰਤ ਜੇਤੂ ਉਮੀਦਵਾਰ ਜਾਂ ਉਸ ਦਾ ਅਧਿਕਾਰਿਤ ਪ੍ਰਤੀਨਿਧ ਸਿਰਫ਼ ਦੋ ਵਿਅਕਤੀਆਂ ਨੂੰ ਨਾਲ ਲਿਜਾ ਕੇ ਚੋਣ ਸਬੰਧੀ ਸਰਟੀਫਿਕੇਟ ਹਾਸਲ ਕਰ ਸਕਦਾ ਹੈ। ਇਸ ਤੋਂ ਇਲਾਵਾ ਜੇਤੂ ਉਮੀਦਵਾਰਾਂ ਵੱਲੋਂ ਜਲੂਸ ਕੱਢਣ ’ਤੇ ਵੀ ਮਨਾਹੀ ਹੈ।