ਪਾਲ ਸਿੰਘ ਨੌਲੀ
ਜਲੰਧਰ,7 ਮਾਰਚ
ਬੀਬੀਐੱਮਬੀ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਅੱਜ ਸੰਯੁਕਤ ਸਮਾਜ ਮੋਰਚੇ ਸਮੇਤ 26 ਕਿਸਾਨ ਜੱਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਤੇ ਮਜ਼ਦੂਰਾਂ ਨੇ ਭਾਖੜਾ ਡੈਮ ਦਾ ਸਾਰਾ ਪ੍ਰਬੰਧ ਕੇਂਦਰ ਵੱਲੋਂ ਆਪਣੇ ਹੱਥਾਂ ਵਿੱਚ ਲੈਣ ਦਾ ਤਿੱਖਾ ਵਿਰੋਧ ਕੀਤਾ ਅਤੇ ਇਸ ਨੂੰ ਸੰਘੀ ਢਾਂਚੇ ’ਤੇ ਹਮਲਾ ਦੱਸਿਆ। ਕਿਸਾਨਾਂ ਨੇ ਮੰਗ ਕੀਤੀ ਕਿ ਬੀਬੀਐੱਮਬੀ ‘ਚ ਨਿਯੁਕਤੀਆਂ ਦੇ ਮਾਮਲੇ ‘ਚ ਪੁਰਾਣੀ ਵਿਵਸਥਾ ਬਹਾਲ ਕੀਤੀ ਜਾਵੇ। ਕਿਸਾਨਾਂ ਨੇ ਕਿਹਾ ਕਿ ਪੰਜਾਬ ਨੂੰ ਅਣਗੌਲਿਆਂ ਨਹੀਂ ਕੀਤਾ ਜਾਣਾ ਚਾਹੀਦਾ।