DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਰਾਣੇ ਟਾਇਰ ਸਾੜਨ ਵਾਲੀ ਫੈਕਟਰੀ ਖ਼ਿਲਾਫ਼ ਪ੍ਰਦੂਸ਼ਣ ਫੈਲਾਉਣ ਦੇ ਦੋਸ਼

ਪਿੰਡ ਵਾਸੀਆਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਉੱਚ ਅਧਿਕਾਰੀਆਂ ਨੂੰ ਭੇਜੀ ਸ਼ਿਕਾਇਤ

  • fb
  • twitter
  • whatsapp
  • whatsapp
featured-img featured-img
ਨਰੈਣਗੜ੍ਹ ਲਾਗੇ ਲੱਗੀ ਟਾਇਰ ਸਾੜਨ ਵਾਲੀ ਫੈਕਟਰੀ। ਫੋਟੋ-ਜੱਗੀ
Advertisement

ਪਿੰਡ ਨਰੈਣਗੜ੍ਹ ਲਾਗੇ ਲੱਗੀ ਪੁਰਾਣੇ ਟਾਇਰ ਸਾੜਨ ਵਾਲੀ ਫੈਕਟਰੀ ਖ਼ਿਲਾਫ਼ ਪਿੰਡ ਵਾਸੀਆਂ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਿੰਦਿਆਂ ਨੇ ਪ੍ਰਦੂਸ਼ਣ ਫੈਲਾਉਣ ਦੇ ਗੰਭੀਰ ਦੋਸ਼ ਲਗਾਏ ਹਨ।

ਉਨ੍ਹਾਂ ਭਗਤ ਪੂਰਨ ਸਿੰਘ ਮਾਰਗ 'ਤੇ ਸਥਿਤ 'ਏਸ਼ੀਅਨ ਹਾਈ-ਟੈੱਕ ਇੰਟਰਨੈਸ਼ਨਲ' ਫੈਕਟਰੀ 'ਤੇ ਹਵਾ ਅਤੇ ਪਾਣੀ ਨੂੰ ਗੰਧਲਾ ਕੀਤੇ ਜਾਣ ਦੇ ਦੋਸ਼ ਲਗਾਉਂਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ, ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਐੱਸ ਡੀ ਐੱਮ ਖੰਨਾ ਨੂੰ ਲਿਖਤੀ ਦਰਖ਼ਾਸਤਾਂ ਭੇਜ ਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Advertisement

ਦਰਖ਼ਾਸਤਕਰਤਾਵਾਂ ਦਾ ਦਾਅਵਾ ਹੈ ਕਿ ਉਕਤ ਫੈਕਟਰੀ ਵਿੱਚ ਪਿਛਲੇ ਕਈ ਸਾਲਾਂ ਤੋਂ ਪੁਰਾਣੇ ਰਬੜ ਦੇ ਟਾਇਰਾਂ ਦੀ ਪ੍ਰੋਸੈਸਿੰਗ ਕੀਤੀ ਜਾਂਦੀ ਹੈ ਅਤੇ ਰਾਤ ਦੇ ਸਮੇਂ ਟਾਇਰਾਂ ਨੂੰ ਸਾੜਨ ਕਾਰਨ ਹਵਾ ਵਿੱਚ ਜ਼ਹਿਰੀਲਾ ਧੂੰਆਂ ਅਤੇ ਤਿੱਖੀ ਬਦਬੂ ਫੈਲਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ, ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਪਸ਼ੂ-ਪੰਛੀਆਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ।

Advertisement

ਸ਼ਿਕਾਇਤਕਰਤਾਵਾਂ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਫੈਕਟਰੀ ਵਿੱਚੋਂ ਨਿਕਲਣ ਵਾਲੇ ਕੈਮੀਕਲ ਯੁਕਤ ਪਾਣੀ ਦੇ ਨਿਕਾਸ ਦਾ ਉਚਿਤ ਪ੍ਰਬੰਧ ਨਾ ਹੋਣ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ।

ਸ਼ਿਕਾਇਤਕਰਤਾਵਾਂ ਨੇ ਦਰਖ਼ਾਸਤ ਵਿੱਚ 5 ਜੁਲਾਈ 2026 ਦੀ ਇੱਕ ਘਟਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਸ ਦਿਨ ਫੈਕਟਰੀ ਵਿੱਚ ਅਚਾਨਕ ਬਹੁਤ ਤੇਜ਼ ਅਤੇ ਤਿੱਖੀ ਬਦਬੂ ਫੈਲ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਈ। ਦਰਖ਼ਾਸਤ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਸ ਘਟਨਾ ਦੌਰਾਨ ਨੇੜਲੇ ਖੇਤਾਂ ਦੀਆਂ ਫ਼ਸਲਾਂ ਅਤੇ ਦਰਖ਼ਤਾਂ ਨੂੰ ਵੀ ਨੁਕਸਾਨ ਪਹੁੰਚਿਆ।

ਉੱਥੇ ਹੀ ਪਿੰਡ ਰੋਹਣੋ ਖ਼ੁਰਦ ਦੇ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਮੁੱਖ ਮੰਤਰੀ ਪੰਜਾਬ ਨੂੰ ਈ-ਮੇਲ ਰਾਹੀਂ ਸ਼ਿਕਾਇਤ ਭੇਜੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦਫ਼ਤਰ ਨੇ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ ਇਸ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮਾਰਕ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ, ਤਾਂ ਜੋ ਤੱਥਾਂ ਦੇ ਆਧਾਰ 'ਤੇ ਬਣਦੀ ਅਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ।

ਜਦੋਂ ਇਸ ਸੰਬੰਧੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਸ਼ੁਭਮ ਪੁਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇੰਨਾ ਕਿਹਾ, "ਉਹ ਫੈਕਟਰੀ ਦੀ ਜਾਂਚ-ਪੜਤਾਲ ਕਰ ਆਏ ਹਨ, ਤੁਸੀਂ ਹੋਰ ਜਾਣਕਾਰੀ ਦਫ਼ਤਰ ਤੋਂ ਆ ਕੇ ਲੈ ਸਕਦੇ ਹੋ।"

Advertisement
×