ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ ਪੀ ਸੀ ਬੀ) ਨੇ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਭਰ ਦੇ ਹਜ਼ਾਰਾਂ ਘਰ ਖ਼ਰੀਦਦਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਰੀਅਲ ਅਸਟੇਟ ਡਿਵੈਲਪਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਦਾ ਖਮਿਆਜ਼ਾ ਹੁਣ ਆਮ ਖ਼ਰੀਦਦਾਰਾਂ ਨੂੰ ਨਹੀਂ ਭੁਗਤਣਾ ਪਵੇਗਾ। ਇਹ ਪ੍ਰਗਟਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕੀਤਾ। ਲੰਮੇ ਸਮੇਂ ਤੋਂ ਚੱਲੇ ਆ ਰਹੇ ਇਸ ਮਸਲੇ ਦੇ ਹੱਲ ਲਈ ਪੀ ਪੀ ਸੀ ਬੀ ਨੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰੀਅਲ ਅਸਟੇਟ ਡਿਵੈਲਪਰਾਂ ਦੀਆਂ ਵਾਤਾਵਰਨ ਸਬੰਧੀ ਉਲੰਘਣਾਵਾਂ ਲਈ ਨਿਰਦੋਸ਼ ਨਾਗਰਿਕਾਂ ਨੂੰ ਸਜ਼ਾ ਨਾ ਦਿੱਤੀ ਜਾਵੇ। ਇਸ ਦੇ ਨਾਲ ਹੀ ਇਹ ਯਕੀਨੀ ਬਣਾਇਆ ਗਿਆ ਹੈ ਕਿ ਗਲਤ ਪ੍ਰੋਜੈਕਟ ਤਿਆਰ ਕਰਨ ਵਾਲਿਆਂ ਵਿਰੁੱਧ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਜਾਣਗੇ। ਬੋਰਡ ਦੀ ਚੇਅਰਪਰਸਨ ਨੇ ਦੱਸਿਆ ਕਿ ਨਾਗਰਿਕਾਂ ਨੂੰ ਬੁਨਿਆਦੀ ਅਧਿਕਾਰਾਂ ਅਤੇ ਜ਼ਰੂਰੀ ਸੇਵਾਵਾਂ ਤੋਂ ਇਨਕਾਰ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਂਦੇ ਹੋਏ ਬੋਰਡ ਨੇ ਹੁਣ ਸੋਧੇ ਹੋਏ ਨਿਰਦੇਸ਼ਾਂ ਦੇ ਤਹਿਤ, ਵਿਅਕਤੀਗਤ ਖ਼ਰੀਦਦਾਰਾਂ ਲਈ ਵਿਕਰੀ ਡੀਡਾਂ ਨੂੰ ਲਾਗੂ ਕਰਨ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਦੀ ਆਗਿਆ ਦਿੱਤੀ ਹੈ। ਬੋਰਡ ਨੇ ਕਿਹਾ ਹੈ ਕਿ ਪ੍ਰਦੂਸ਼ਣ ਕੰਟਰੋਲ ਨਿਯਮਾਂ ਦੀ ਉਲੰਘਣਾ ਕਰਨ ਲਈ ਰਿਹਾਇਸ਼ੀ ਅਤੇ ਵਪਾਰਕ ਪ੍ਰਾਜੈਕਟਾਂ ’ਤੇ ਲਾਈਆਂ ਗਈਆਂ ਪਾਬੰਦੀਆਂ ਕਰ ਕੇ ਉਨ੍ਹਾਂ ਨਾਗਰਿਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ, ਜਿਨ੍ਹਾਂ ਨੇ ਅਜਿਹੀਆਂ ਉਲੰਘਣਾਵਾਂ ਦੀ ਜਾਣਕਾਰੀ ਤੋਂ ਬਿਨਾਂ ਬੱਚਤ ਦਾ ਨਿਵੇਸ਼ ਅਜਿਹੇ ਰਿਹਾਇਸ਼ੀ ਤੇ ਵਪਾਰਕ ਪ੍ਰਾਜੈਕਟਾਂ ਵਿੱਚ ਪਲਾਟ ਖ਼ਰੀਦਣ ਲਈ ਕੀਤਾ ਸੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

