ਮਾਛੀਵਾੜਾ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਤਿਆਰ ਹੈ, ਜਿਸ ਦਾ ਐਲਾਨ ਅਗਲੇ ਹਫ਼ਤੇ ਕਰ ਦਿੱਤਾ ਜਾਵੇਗਾ। ਢੀਂਡਸਾ ਅੱਜ ਟਕਸਾਲੀ ਅਕਾਲੀ ਆਗੂ ਜਥੇਦਾਰ ਕੇਵਲ ਸਿੰਘ ਕੱਦੋਂ ਨੂੰ ਪਾਰਟੀ ’ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਗ੍ਰਹਿ ਪੁੱਜੇ ਸਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਹਮ-ਖਿਆਲੀ ਪਾਰਟੀਆਂ ਨਾਲ ਗੱਠਜੋੜ ਸੰਭਵ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਸ਼ੱਕ ਗੱਠਜੋੜ ਕਰਨ ਸਬੰਧੀ ਬਿਆਨਬਾਜ਼ੀ ਕਰ ਰਹੇ ਹਨ ਪਰ ਉਨ੍ਹਾਂ ਨਾਲ ਹਾਲੇ ਇਸ ਬਾਰੇ ਕੋਈ ਮੀਟਿੰਗ ਨਹੀਂ ਹੋਈ। -ਪੱਤਰ ਪ੍ਰੇਰਕ