DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਫ਼ਤ ਸਹੂਲਤਾਂ ਨਾਲ ਨਹੀਂ, ਸਿੱਖਿਆ ਨਾਲ ਖ਼ਤਮ ਹੋਵੇਗੀ ਗਰੀਬੀ: ਮਾਨ

ਸਨੌਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਵਿਰੋਧੀਆਂ ਦੇ ਸੇਧੇ ਨਿਸ਼ਾਨੇ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨੌਰ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਿਰਫ਼ ਮੁਫ਼ਤ ਦੀਆਂ ਸਹੂਲਤਾਂ ਜਾਂ ਰਿਆਇਤੀ ਕਾਰਡਾਂ ਨਾਲ ਗਰੀਬੀ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਉਹ ਇੱਕੋ-ਇੱਕ ਚਾਬੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੇ ਮੱਕੜਜਾਲ ਵਿੱਚੋਂ ਬਾਹਰ ਕੱਢ ਸਕਦੀ ਹੈ।

ਮਾਨ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਲੋਕਾਂ ਦੇ ਟੈਕਸ ਦਾ ਇੱਕ-ਇੱਕ ਪੈਸਾ ਬੜੀ ਸਮਝਦਾਰੀ ਨਾਲ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਰਗੇ ਲੋਕ ਭਲਾਈ ਦੇ ਕੰਮਾਂ ’ਤੇ ਖਰਚ ਕਰ ਰਹੀ ਹੈ ਤਾਂ ਜੋ ਸੂਬੇ ਵਿੱਚ ਅਸਲ ਸਮਾਜਿਕ ਤਬਦੀਲੀ ਲਿਆਂਦੀ ਜਾ ਸਕੇ।

Advertisement

Advertisement

ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ 87 ਕਰੋੜ ਰੁਪਏ ਦੀ ਲਾਗਤ ਵਾਲੇ ਸੜਕੀ ਪ੍ਰੋਜੈਕਟਾਂ ਅਤੇ 27 ਕਰੋੜ ਰੁਪਏ ਦੇ ਨਹਿਰੀ ਪਾਣੀ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ, ਜਿਸ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਾਨੂੰਨੀ ਲੜਾਈ ਲੜ ਕੇ ਹਰਿਆਣਾ ਤੋਂ ਭਾਖੜਾ ਨਹਿਰ ਦੇ ਪਾਣੀ ਵਿੱਚੋਂ ਪੰਜਾਬ ਦਾ ਬਣਦਾ 25 ਫੀਸਦੀ ਹਿੱਸਾ ਵਾਪਸ ਲਿਆ ਹੈ ਅਤੇ ਹੁਣ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਦਿਨ ਵੇਲੇ ਬਿਨਾਂ ਕਿਸੇ ਕਟੌਤੀ ਦੇ ਨਿਰੰਤਰ ਬਿਜਲੀ ਸਪਲਾਈ ਮਿਲ ਰਹੀ ਹੈ।

ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਮੌਕਾਪ੍ਰਸਤ ਆਗੂ ਅੱਜ ਬੌਖਲਾਏ ਹੋਏ ਹਨ ਕਿਉਂਕਿ ਉਨ੍ਹਾਂ ਦਾ ਏਜੰਡਾ ਸਿਰਫ਼ ਆਪਣੇ ਪਰਿਵਾਰਾਂ ਤੱਕ ਸੀਮਤ ਸੀ, ਜਦੋਂਕਿ ਮੌਜੂਦਾ ਸਰਕਾਰ ਲੋਕਾਂ ਦੀ ਜਵਾਬਦੇਹੀ ਤੈਅ ਕਰ ਰਹੀ ਹੈ।

Advertisement
×