ਪਾਵਰਕੌਮ ਵੱਲੋਂ ਸਹਾਇਕ ਲਾਈਨਮੈਨ ਦੀ ਭਰਤੀ ਮੁੜ ਰੱਦ
ਪਾਵਰਕੌਮ ਨੇ 7 ਜੂਨ ਨੂੰ ਸਹਾਇਕ ਲਾਈਨਮੈਨ ਦੀਆਂ ਕੱਢੀਆਂ ਅਸਾਮੀਆਂ ਰੱਦ ਕਰ ਦਿੱਤੀਆਂ ਹਨ। ਇਹ ਭਰਤੀ ਪ੍ਰਕਿਰਿਆ ਲਗਾਤਾਰ ਦੂਜੀ ਵਾਰ ਰੱਦ ਕੀਤੀ ਗਈ ਹੈ। ਭਾਵੇਂ ਇਸ ਫ਼ੈਸਲੇ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ, ਪਰ ਉੱਚ ਪੱਧਰੀ ਸੂਤਰਾਂ ਅਨੁਸਾਰ...
Advertisement
ਪਾਵਰਕੌਮ ਨੇ 7 ਜੂਨ ਨੂੰ ਸਹਾਇਕ ਲਾਈਨਮੈਨ ਦੀਆਂ ਕੱਢੀਆਂ ਅਸਾਮੀਆਂ ਰੱਦ ਕਰ ਦਿੱਤੀਆਂ ਹਨ। ਇਹ ਭਰਤੀ ਪ੍ਰਕਿਰਿਆ ਲਗਾਤਾਰ ਦੂਜੀ ਵਾਰ ਰੱਦ ਕੀਤੀ ਗਈ ਹੈ। ਭਾਵੇਂ ਇਸ ਫ਼ੈਸਲੇ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ, ਪਰ ਉੱਚ ਪੱਧਰੀ ਸੂਤਰਾਂ ਅਨੁਸਾਰ ਅਦਾਰੇ ਨੇ ਕਿਸੇ ਤਕਨੀਕੀ ਕਾਰਨ ਕਰਕੇ ਇਹ ਕਦਮ ਚੁੱਕਿਆ ਹੈ। ਵਿਭਾਗ ਇੱਕ-ਦੋ ਦਿਨਾਂ ਵਿੱਚ ਹੀ ਇਸ ਭਰਤੀ ਸਬੰਧੀ ਦੁਬਾਰਾ ਨਵਾਂ ਇਸ਼ਤਿਹਾਰ ਜਾਰੀ ਕਰ ਸਕਦਾ ਹੈ। ਸਹਾਇਕ ਲਾਈਨਮੈਨ ਦੀ ਭਰਤੀ ਸਬੰਧੀ ਬੇਰੁਜ਼ਗਾਰ ਵਰਕਰਜ਼ ਯੂਨੀਅਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਪਟਿਆਲਾ ਵਿੱਚ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਵਿਭਾਗ ਵਿੱਚ ਛੇ ਮਹੀਨਿਆਂ ਦੀ ਟ੍ਰੇਨਿੰਗ ਪੂਰੀ ਕਰ ਚੁੱਕੇ 2600 ਨੌਜਵਾਨ ਪੱਕੇ ਕਰਨ ਦੀ ਮੰਗ ਕਰ ਰਹੇ ਹਨ। ਭਰਤੀ ਪ੍ਰਕਿਰਿਆ ਮੁੜ ਰੱਦ ਹੋਣ ਕਾਰਨ ਬੇਰੁਜ਼ਗਾਰਾਂ ਵਿੱਚ ਰੋਸ ਹੋਰ ਵਧ ਗਿਆ ਹੈ।
Advertisement
Advertisement
×

