ਕੁਲਦੀਪ ਸਿੰਘ
ਚੰਡੀਗੜ੍ਹ, 26 ਸਤੰਬਰ
ਇੱਥੇ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਗੂਆਂ ਨੇ ਅੱਜ ਕਿਰਤ ਮੰਤਰੀ ਅਨਮੋਲ ਗਗਨ ਮਾਨ ਨਾਲ ਮੀਟਿੰਗ ਕੀਤੀ। ਜਥੇਬੰਦੀ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਅਤੇ ਟੇਕ ਚੰਦ ਨੇ ਦੱਸਿਆ ਕਿ ਮੀਟਿੰਗ ’ਚ ਆਊਟਸੋਰਸ ਤਹਿਤ ਕੰਮ ਕਰਦੇ ਸੀਐੱਚਬੀ ਤੇ ਡਬਲਿਊ ਠੇਕਾ ਕਾਮਿਆਂ ਨੂੰ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਰੈਗੂਲਰ ਕਰਨ, ਹਾਦਸਿਆਂ ਦੇ ਸ਼ਿਕਾਰ ਮੁਲਾਜ਼ਮਾਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ ਪੱਕੀ ਨੌਕਰੀ, ਤਨਖਾਹਾਂ ਵਿੱਚ ਵਾਧਾ ਕਰਨ ਸਣੇ ਕਾਮਿਆਂ ਦੀਆਂ ਹੋਰ ਮੰਗਾਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿਰਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਹੈ। ਮੰਤਰੀ ਨੇ 10 ਅਕਤੂਬਰ ਨੂੰ ਵਿਭਾਗ ਅਤੇ ਪਾਵਰਕੌਮ ਮੈਨੇਜਮੈਂਟ ਦੇ ਅਧਿਕਾਰੀਆਂ ਸਮੇਤ ਆਪਣੇ ਪੱਧਰ ’ਤੇ ਮੁੜ ਜਥੇਬੰਦੀ ਨੂੰ ਮੀਟਿੰਗ ਕਰਨ ਦਾ ਵਿਸ਼ਵਾਸ ਦਿਵਾਇਆ। ਮੰਤਰੀ ਦੇ ਭਰੋਸੇ ਮਗਰੋਂ ਜਥੇਬੰਦੀ ਨੇ 27 ਅਕਤੂਬਰ ਦਾ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ।