ਪੀਪੀਐੱਸ ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਦੋ ਦਿਨਾਂ ਦੀ ਤਨਖਾਹ ਦਾਨ
ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਦੇਣ ਲਈ ਪੰਜਾਬ ਦੇ ਪੀਪੀਐੱਸ ਅਧਿਕਾਰੀਆਂ ਨੇ ਆਪਣੀ ਦੋ ਦਿਨ ਦੀ ਤਨਖਾਹ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਪੀਪੀਐੱਸ ਅਧਿਕਾਰੀਆਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੁਹਾਲੀ...
Advertisement
ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿੱਚ ਆਪਣਾ ਬਣਦਾ ਯੋਗਦਾਨ ਦੇਣ ਲਈ ਪੰਜਾਬ ਦੇ ਪੀਪੀਐੱਸ ਅਧਿਕਾਰੀਆਂ ਨੇ ਆਪਣੀ ਦੋ ਦਿਨ ਦੀ ਤਨਖਾਹ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਪੀਪੀਐੱਸ ਅਧਿਕਾਰੀਆਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੁਹਾਲੀ ਸਿਟੀ-2 ਦੇ ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹ, ਬਹੁਤ ਸਾਰੇ ਪਰਿਵਾਰਾਂ ਲਈ ਭਾਰੀ ਨੁਕਸਾਨ ਅਤੇ ਮੁਸੀਬਤਾਂ ਦਾ ਕਾਰਨ ਬਣੇ ਹਨ। ਇਸ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਹੜ੍ਹ ਪੀੜਤ ਵੱਡੀ ਮੁਸ਼ਕਿਲ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ,‘ਇਸ ਮੁਸ਼ਕਿਲ ਸਮੇਂ ਵਿੱਚ ਅਸੀਂ ਇਕੱਠੇ ਹੋ ਕੇ ਹੀ ਲੋੜਵੰਦਾਂ ਦੀ ਸਹਾਇਤਾ ਕਰ ਸਕਦੇ ਹਾਂ ਅਤੇ ਉਹ ਸਾਰੇ ਇਕਠੇ ਹੋ ਕੇ ਪ੍ਰਭਾਵਿਤ ਪਰਿਵਾਰਾਂ ਲਈ ਭੋਜਨ, ਕੱਪੜੇ ਅਤੇ ਦਵਾਈਆਂ ਵਰਗੀਆਂ ਜ਼ਰੂਰੀ ਚੀਜ਼ਾਂ ਪ੍ਰਦਾਨ ਕਰਨ ਵਿੱਚ ਮਦਦ ਕਰਨ ਲਈ ਦਾਨ ਇਕੱਠਾ ਕਰ ਰਹੇ ਹਨ।’
Advertisement
Advertisement