ਪਟਿਆਲਾ: ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਨੇ ਅੱਜ 418 ਵੈਟਰਨਰੀ ਅਫ਼ਸਰਾਂ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਇਸ ਤੋਂ ਇਲਾਵਾ ਇੱਕ ਸਾਇੰਟਿਫਿਕ ਅਸਿਸਟੈਂਟ ਦੀ ਅਸਾਮੀ ਵੀ ਭਰੀ ਜਾਵੇਗੀ। ਸਕੱਤਰ ਐਗਜ਼ਾਮੀਨੇਸ਼ਨ ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਯੋਗ ਉਮੀਦਵਾਰ ਅੱਜ ਤੋਂ ਹੀ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ। -ਪੱਤਰ ਪ੍ਰੇਰਕ