ਪੱਤਰ ਪ੍ਰੇਰਕ
ਅੰਮ੍ਰਿਤਸਰ, 19 ਨਵੰਬਰ
ਜਥੇਦਾਰ ਹਵਾਰਾ ਕਮੇਟੀ ਨੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਿੱਖ ਕੌਮ ਦੀ ਆਵਾਜ਼ ਕੌਮਾਂਤਰੀ ਮੰਚ ’ਤੇ ਨਸ਼ਰ ਕਰਨ ਦੇ ਯਤਨਾਂ ਸਦਕਾ ਨਿਊਯਾਰਕ ਵਿਧਾਨ ਸਭਾ ਨੇ ਗੁਰੂ ਤੇਗ ਬਹਾਦੁਰ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੀਤੀ ਕੁਰਬਾਨੀ ਸਵੀਕਾਰਨ ਨੂੰ ਇਤਿਹਾਸਕ ਪ੍ਰਾਪਤੀ ਦੱਸਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਨੇ ਨਿਊਯਾਰਕ ਵਿਧਾਨ ਸਭਾ ਦੀ ਮੈਂਬਰ ਕੈਟਾਲੀਨਾ ਕਰੂਜ ਅਤੇ ਰਾਜ ਤੇ ਸ਼ਹਿਰੀ ਅਫ਼ਸਰਾਂ ਦੀ ਸ਼ਲਾਘਾ ਕੀਤੀ। ਜਥੇਦਾਰ ਹਵਾਰਾ ਕਮੇਟੀ ਦੇ ਐਡਵੋਕੇਟ ਅਮਰ ਸਿਘ ਚਾਹਲ, ਪ੍ਰੋਫੈਸਰ ਬਲਜਿੰਦਰ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ, ਬਾਪੂ ਗੁਰਚਰਨ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਨੇ ਕਿਹਾ ਜਿਸ ਧਰਮ ਨੂੰ ਬਚਾਉਣ ਲਈ ਗੁਰੂ ਤੇਗ ਬਹਾਦੁਰ ਨੇ ਸ਼ਹੀਦੀ ਦਿੱਤੀ ਸੀ, ਅੱਜ ਉਹੀਂ ਲੋਕ ਸਿੱਖਾਂ ’ਤੇ ਜ਼ੁਲਮ ਕਰਕੇ ਉਸ ਦੇ ਨਿਆਰੇਪਣ ਨੂੰ ਖਤਮ ਕਰਨ ’ਤੇ ਤੁਲੇ ਹੋਏ ਹਨ।