ਚਮਕੌਰ ਸਾਹਿਬ: ਨਜ਼ਦੀਕੀ ਪਿੰਡ ਕੰਧੋਲਾ ਦੇ ਗੁਰਦੁਆਰਾ ਸਾਹਿਬ ਵਿੱਚ ਤਿੰਨ ਰੋਜ਼ਾ ਅਰਦਾਸ ਸਮਾਗਮ ਕਰਵਾਇਆ ਗਿਆ। ਭਾਈ ਸੁਖਬੀਰ ਸਿੰਘ ਕੰਧੋਲੇ ਵਾਲਿਆਂ ਨੇ ਦੱਸਿਆ ਕਿ ਇਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ ਪੋਲੋਮਾਜਰਾ ਵਾਲੇ, ਭਾਈ ਸੁਖਬੀਰ ਸਿੰਘ ਕੰਧੋਲਾ, ਕਥਾਵਾਚਕ ਗਿਆਨੀ ਕਾਬਲ ਸਿੰਘ, ਜਥੇਦਾਰ ਬਹਾਦਰ ਸਿੰਘ ਮਕੜੌਨਾ ਅਤੇ ਹੋਰ ਸੰਤਾਂ ਮਹਾਂ ਪੁਰਸ਼ਾ ਵੱਲੋਂ ਸੰਗਤ ਨੂੰ ਗੁਰਬਾਣੀ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਮਹਾਂ ਪੁਰਸ਼ਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਰਦੀਪ ਸਿੰਘ, ਬੀਬੀ ਗੁਰਦੀਪ ਕੌਰ, ਹਰਮਨ ਸਿੰਘ, ਸਰਬਜੀਤ ਸਿੰਘ, ਅਵਤਾਰ ਸਿੰਘ, ਸੂਬੇਦਾਰ ਪ੍ਰੀਤਪਾਲ ਸਿੰਘ, ਕੁਲਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ