ਅਸ਼ਵਨੀ ਸ਼ਰਮਾ ਦੇ ਭਰਾ ਨਮਿਤ ਪ੍ਰਾਰਥਨਾ ਸਭਾ
ਐੱਨ ਪੀ ਧਵਨ
ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਨੂੰ ਪ੍ਰਾਰਥਨਾ ਸਭਾ ਅਤੇ ਪਗੜੀ ਰਸਮ ਸਮਾਗਮ ਦੌਰਾਨ ਰਾਜਸੀ, ਧਾਰਮਿਕ ਅਤੇ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਸ਼ਰਧਾਂਜਲੀ ਦਿੱਤੀ। ਸਮਾਗਮ ਵਿੱਚ ਮੌਜੂਦ ਆਗੂਆਂ ਨੇ ਅਸ਼ਵਨੀ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਮਨੁੱਖੀ ਕਦਰਾਂ-ਕੀਮਤਾਂ ਨੂੰ ਸਮਰਪਿਤ ਆਰ ਪੀ ਸ਼ਰਮਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।
ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਕੌਮੀ ਸਕੱਤਰ ਡਾ. ਨਰਿੰਦਰ ਸਿੰਘ ਰੈਣਾ, ਸੂਬਾ ਜਨਰਲ ਸਕੱਤਰ ਸੰਗਠਨ ਸ੍ਰੀਨਿਵਾਸਲੂ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਮੰਤਰੀ ਵਿਜੈ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਸਾਬਕਾ ਮੰਤਰੀ ਮਨਪ੍ਰੀਤ ਬਾਦਲ, ਸਾਬਕਾ ਮੰਤਰੀ ਤੀਕਸ਼ਣ ਸੂਦ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਮੁੱਖ ਸੰਸਦੀ ਸਕੱਤਰ ਕੇਡੀ ਭੰਡਾਰੀ, ਜਗਦੀਪ ਸਿੰਘ ਨਕਈ, ਮਨਜੀਤ ਸਿੰਘ ਰਾਏ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਸਾਬਕਾ ਵਿਧਾਇਕ ਸੀਮਾ ਕੁਮਾਰੀ, ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਬਿਕਰਮ ਸਿੰਘ ਚੀਮਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਘਾ, ਅਨਿਲ ਸਰੀਨ, ਰਾਕੇਸ਼ ਰਾਠੌਰ, ਦਿਆਲ ਸੋਢੀ, ਸੂਰਜ ਭਾਰਦਵਾਜ, ਵਿਨੀਤ ਜੋਸ਼ੀ, ਅਦਾਕਾਰ ਹੌਬੀ ਧਾਲੀਵਾਲ, ਰਵੀਕਰਨ ਸਿੰਘ ਕਾਹਲੋਂ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਯੋਗੇਸ਼ ਠਾਕੁਰ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਅਨਿਲ ਰਾਮਪਾਲ, ਸਤੀਸ਼ ਮਹਾਜਨ, ਪ੍ਰਦੀਪ ਰੈਨਾ, ਰਾਹੁਲ ਸੈਣੀ, ਪ੍ਰਮੋਦ ਕੁਮਾਰ, ਇਕਬਾਲ ਸਿੰਘ ਆਦਿ ਹਾਜ਼ਰ ਸਨ। ਇਨ੍ਹਾਂ ਆਗੂਆਂ ਨੇ ਮਰਹੂਮ ਆਰ ਪੀ ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਸਮਾਜ ਸੇਵਾ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ।