ਚੰਡੀਗੜ੍ਹ, 29 ਜਨਵਰੀ
ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਜ ਕਿਹਾ ਹੈ ਕਿ ਰਾਜ ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ 1 ਫਰਵਰੀ ਤੋਂ ਮੁੜ ਸ਼ੁਰੂ ਹੋਣਗੀਆਂ। ਪੰਜਾਬ ਸਿੱਖਿਆ ਵਿਭਾਗ ਨੇ ਬੁੱਧਵਾਰ ਨੂੰ ਸਾਰੇ ਸਕੂਲਾਂ ਵਿਚ ਪ੍ਰਾਇਮਰੀ ਕਲਾਸਾਂ 27 ਜਨਵਰੀ ਤੋਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਕਲਾਸ 3 ਅਤੇ 4 ਦੇ ਵਿਦਿਆਰਥੀਆਂ ਨੂੰ 27 ਜਨਵਰੀ ਤੋਂ ਸਕੂਲ ਜਾਣ ਦੀ ਆਗਿਆ ਦਿੱਤੀ ਜਾਏਗੀ ਜਦੋਂਕਿ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀ 1 ਫਰਵਰੀ ਤੋਂ ਆਪਣੇ ਕਲਾਸ ਰੂਮਾਂ ਵਿਚ ਵਾਪਸ ਆਉਣਗੇ। ਇਸ ਮਹੀਨੇ ਦੇ ਸ਼ੁਰੂ ਵਿਚ ਰਾਜ ਸਰਕਾਰ ਨੇ 5 ਤੋਂ 12 ਕਲਾਸ ਲਈ ਸਕੂਲ ਦੁਬਾਰਾ ਖੋਲ੍ਹ ਦਿੱਤੇ ਸਨ। ਮੰਤਰੀ ਨੇ ਕਿਹਾ ਕਿ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲੱਗਣਗੇ। ਉਧਰ ਹਰਿਆਣਾ ਸਰਕਾਰ ਵੱਲੋਂ ਵੀ ਛੇਵੀਂ ਤੋਂ ਅੱਠਵੀਂ ਕਲਾਸਾਂ ਲਈ ਸਕੂਲ ਪਹਿਲੀ ਫਰਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਹਰਿਆਣਾ ਵਿੱਚ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10.ਵਜੇ ਤੋਂ 1.30 ਵਜੇ ਤੱਕ ਹੋਵੇਗਾ।